Live Updates
ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਜਾਣਬੁੱਝ ਕੇ ਚਲਾਈ ਗਈ: ਬਲਤੇਜ ਪੰਨੂਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਜਾਣਬੁੱਝ ਕੇ ਚਲਾਈ ਗਈ: ਬਲਤੇਜ ਪੰਨੂਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲ
1 min read

ਆਰਮੀ ਪਬਲਿਕ ਸਕੂਲਾਂ ‘ਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਰਹੇਗੀ ਜਾਰੀ, ਸੰਸਕ੍ਰਿਤ ਲਾਗੂ ਕਰਨ ਦਾ ਫੈਸਲਾ ਵਾਪਸ

ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਪਹਿਲਾਂ ਵਾਂਗ ਜਾਰੀ ਰਹੇਗੀ। ਆਰਮੀ ਵੈਲਫੇਅਰ ਐਜੂਕੇਸ਼ਨ ਸੋਸਾਇਟੀ, ਜਲੰਧਰ ਵੱਲੋਂ ਪਹਿਲਾਂ ਲਏ ਗਏ ਉਸ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ, ਜਿਸ ਤਹਿਤ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਤੌਰ ‘ਤੇ ਲਾਗੂ ਕਰਨ ਦੀ ਗੱਲ ਕਹੀ ਗਈ ਸੀ। ਹੁਣ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ ਪਹਿਲਾਂ ਵਾਂਗ ਆਪਣੀ ਮਾਤ ਭਾਸ਼ਾ ਪੰਜਾਬੀ ਦੀ ਪੜ੍ਹਾਈ ਜਾਰੀ ਰੱਖ ਸਕਣਗੇ।

ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਸੰਗਠਨ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਨਵੇਂ ਨਿਯਮਾਂ ਅਨੁਸਾਰ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬੀ ਜਾਂ ਸੰਸਕ੍ਰਿਤ ਵਿੱਚੋਂ ਇੱਕ ਭਾਸ਼ਾ ਚੁਣਨ ਦੀ ਆਜ਼ਾਦੀ ਹੋਵੇਗੀ। ਇਸ ਦੇ ਨਾਲ ਉਹ ਅੰਗਰੇਜ਼ੀ ਅਤੇ ਹਿੰਦੀ ਵਿੱਚੋਂ ਵੀ ਨਿਰਧਾਰਤ ਵਿਸ਼ੇ ਚੁਣ ਸਕਣਗੇ। ਉਨ੍ਹਾਂ ਦੱਸਿਆ ਕਿ ਨੌਵੀਂ ਜਮਾਤ ਵਿੱਚ ਅੰਗਰੇਜ਼ੀ, ਹਿੰਦੀ ਅਤੇ ਸੰਸਕ੍ਰਿਤ ਦੇ ਵਿਕਲਪ ਉਪਲਬਧ ਹੋਣਗੇ, ਜਦਕਿ ਦਸਵੀਂ ਜਮਾਤ ਦੀ ਪ੍ਰਣਾਲੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਡਾ. ਜੌਹਲ ਨੇ ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਚਲਾਈ ਗਈ ਇਸ ਮੁਹਿੰਮ ਦਾ ਸਮਰਥਨ ਕਰਨ ਵਾਲੇ ਸਮਾਜਿਕ ਸੰਗਠਨਾਂ, ਬੁੱਧੀਜੀਵੀਆਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਪੱਤਰ ਨੇ ਇਸ ਮਾਮਲੇ ਦੇ ਹੱਲ ਵਿੱਚ ਅਹਿਮ ਭੂਮਿਕਾ ਨਿਭਾਈ।

ਇਸ ਤੋਂ ਇਲਾਵਾ ਪੰਜਾਬੀ ਭਾਸ਼ਾ ਸਰ ਭਾਈਚਾਰਾ, ਪੰਜਾਬੀ ਭਾਸ਼ਾ ਪ੍ਰਸਾਰ ਸੰਗਠਨ ਅਤੇ ਹੋਰ ਕਈ ਸੰਸਥਾਵਾਂ ਵੱਲੋਂ ਵੀ ਇਸ ਮੁੱਦੇ ਨੂੰ ਲਗਾਤਾਰ ਉਠਾਇਆ ਗਿਆ। ਕਾਨੂੰਨੀ ਅਤੇ ਸਮਾਜਿਕ ਪੱਧਰ ‘ਤੇ ਹੋਏ ਇਨ੍ਹਾਂ ਯਤਨਾਂ ਦੇ ਨਾਲ-ਨਾਲ ਕੇਂਦਰੀ ਪੰਜਾਬੀ ਲੇਖਕ ਸੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਵੀ ਕੀਤੇ ਗਏ। ਪੰਜਾਬ ਚੇਤਨਾ ਮੰਚ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਵੀ ਪੱਤਰ ਲਿਖ ਕੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਸੀ। ਹੁਣ ਆਏ ਇਸ ਫੈਸਲੇ ਨੂੰ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *