Live Updates
ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਕਾਂਗਰਸ: ਕੁਲਦੀਪ ਸਿੰਘ ਧਾਲੀਵਾਲਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਕਾਂਗਰਸ: ਕੁਲਦੀਪ ਸਿੰਘ ਧਾਲੀਵਾਲਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ
1 min read

ਹਿਮਾਚਲ ਦੇ ਚੰਬਾ ’ਚ ਵੱਡਾ ਬੱਸ ਹਾਦਸਾ, 7 ਲੋਕਾਂ ਦੀ ਗਈ ਜਾਨ; 15 ਜ਼ਖਮੀ

ਹਿਮਾਚਲ ਪ੍ਰਦੇਸ਼ ਦੇ ਚੰਬਾ ਤੋਂ ਇਸ ਵੇਲੇ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਚੰਬਾ ਵਿੱਚ ਅੱਜ ਸਵੇਰੇ ਇੱਕ ਨਿੱਜੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ, ਜਿਨ੍ਹਾਂ ਵਿੱਚ ਇੱਕ ਕੁੜੀ, 2 ਮਹਿਲਾਵਾਂ ਅਤੇ 4 ਪੁਰਸ਼ ਸ਼ਾਮਲ ਹਨ। ਇਸ ਤੋਂ ਇਲਾਵਾ ਕਰੀਬ 15 ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਤੀਸਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਜਾਣਕਾਰੀ ਮੁਤਾਬਕ ਇਹ ਬੱਸ ਸਵੇਰੇ ਕਰੀਬ 7 ਵਜੇ ਬੈਰਾਗੜ੍ਹ ਤੋਂ ਚੰਬਾ ਲਈ ਰਵਾਨਾ ਹੋਈ ਸੀ। ਬੈਰਾਗੜ੍ਹ ਤੋਂ ਕੁਝ ਦੂਰੀ ’ਤੇ ਚਾਲੁੰਜ ਮੋੜ ਕੋਲ ‘ਸ਼ਰਮਾ ਕੋਚ’ ਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਪਲਟਣ ਤੋਂ ਬਾਅਦ ਦੂਜੀ ਸੜਕ ’ਤੇ ਜਾ ਡਿੱਗੀ।

ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਪਲਟਦੇ ਹੀ ਮੌਕੇ ’ਤੇ ਚੀਕ-ਪੁਕਾਰ ਮਚ ਗਈ। ਕਈ ਯਾਤਰੀ ਬੱਸ ਦੇ ਅੰਦਰ ਹੀ ਫਸ ਗਏ, ਜਦਕਿ ਕੁਝ ਲੋਕ ਇੱਕ-ਦੂਜੇ ਦੇ ਉੱਪਰ ਜਾ ਡਿੱਗੇ। ਹਾਦਸੇ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਜੇਸੀਬੀ ਦੀ ਮਦਦ ਨਾਲ ਬੱਸ ਨੂੰ ਹਟਾਇਆ ਗਿਆ ਅਤੇ ਅੰਦਰ ਫਸੇ ਮ੍ਰਿਤਕਾਂ ਤੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ ਕਰੀਬ 25 ਯਾਤਰੀ ਸਵਾਰ ਸਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹਾਦਸੇ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਦੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।

ਉੱਥੇ ਹੀ ਹਾਦਸੇ ਵਿੱਚ ਮ੍ਰਿਤਕ ਦੱਸੇ ਜਾ ਰਹੇ ਲੋਕਾਂ ਦੀ ਪਛਾਣ ਜਗਦੇਵ ਸ਼ਰਮਾ, ਦੇਸਰਾਜ, ਤੇਜ ਸਿੰਘ, ਜਗਦੇਈ, ਹਰਦੇਈ, ਨੀਲਮ ਅਤੇ ਰੂਪ ਸਿੰਘ ਵਜੋਂ ਹੋਈ ਹੈ।

ਫਿਲਹਾਲ ਜ਼ਖਮੀਆਂ ਦਾ ਤੀਸਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *