Live Updates
ਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਕਾਂਗਰਸ: ਕੁਲਦੀਪ ਸਿੰਘ ਧਾਲੀਵਾਲਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਕਾਂਗਰਸ: ਕੁਲਦੀਪ ਸਿੰਘ ਧਾਲੀਵਾਲ
1 min read

ਪੰਜਾਬ ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਮੁੱਖ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐਸਬੀਐਸ ਨਗਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਕਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮਾਡਿਊਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 86-P ਹੈਂਡ ਗ੍ਰਨੇਡ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਸੂਬੇ ਵਿੱਚ ਸੰਭਾਵਿਤ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਕਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸੀ। ਪੁਲਿਸ ਮੁਤਾਬਕ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਮੁਲਜ਼ਮ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਜਲੰਧਰ ਦੇ ਆਦਮਪੁਰ ਇਲਾਕੇ ਨੇੜੇ ਇੱਕ ਤੈਅ ਕੀਤੀ ਥਾਂ ਤੋਂ ਹੈਂਡ ਗ੍ਰਨੇਡ ਹਾਸਲ ਕੀਤਾ ਸੀ।

ਇਸ ਮਾਮਲੇ ਵਿੱਚ ਥਾਣਾ ਸਦਰ ਨਵਾਂਸ਼ਹਿਰ ਵਿਖੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਅਤੇ ਵਿਸਫੋਟਕ ਪਦਾਰਥ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਉਸ ਤੋਂ ਮਾਮਲੇ ਨਾਲ ਜੁੜੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਪੁਲਿਸ ਦੀਆਂ ਟੀਮਾਂ ਹੁਣ ਇਸ ਕਥਿਤ ਅੱਤਵਾਦੀ ਮਾਡਿਊਲ ਨਾਲ ਜੁੜੇ ਹੋਰ ਨੈਟਵਰਕ ਦੀ ਜਾਂਚ ਕਰ ਰਹੀਆਂ ਹਨ। ਜਾਂਚ ਦੌਰਾਨ ਸਥਾਨਕ ਪੱਧਰ ’ਤੇ ਮਦਦ ਕਰਨ ਵਾਲੇ ਵਿਅਕਤੀਆਂ, ਫੰਡ ਮੁਹੱਈਆ ਕਰਵਾਉਣ ਵਾਲਿਆਂ ਅਤੇ ਵਿਦੇਸ਼ ਵਿੱਚ ਬੈਠੇ ਕਥਿਤ ਹੈਂਡਲਰਾਂ ਦੀ ਭੂਮਿਕਾ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਦੀ ਵਰਤੋਂ ਕਥਿਤ ਤੌਰ ’ਤੇ ਕਿਸ ਵਾਰਦਾਤ ਲਈ ਕੀਤੀ ਜਾਣੀ ਸੀ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਜਾਂ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *