Live Updates
ਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦ
1 min read

ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਹਮਲਾ, ਹਸਪਤਾਲ ‘ਚ ਕਰਵਾਇਆ ਦਾਖ਼ਲ

ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦੌਰਾਨ ਸੁਰੱਖਿਆ ‘ਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੇ ਵੀ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸੇ ਦੌਰਾਨ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ ਦੇ ਨੇੜੇ ਉਨ੍ਹਾਂ ਨਾਲ ਇਹ ਘਟਨਾ ਵਾਪਰੀ। ਹਮਲੇ ਤੋਂ ਤੁਰੰਤ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਮੌਕੇ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ ਹਮਲੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਹਮਲਾਵਰ ਦੀ ਪਛਾਣ ਸਬੰਧੀ ਅਜੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਸਥਾਨ ‘ਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।

ਫਿਲਹਾਲ ਸੁਖਬੀਰ ਬਾਦਲ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਦੀ ਸਿਹਤ ਸਬੰਧੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੈਡੀਕਲ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਘਟਨਾ ਤੋਂ ਬਾਅਦ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਆਲੇ-ਦੁਆਲੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

Leave a Reply

Your email address will not be published. Required fields are marked *