Live Updates
ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਜਾਣਬੁੱਝ ਕੇ ਚਲਾਈ ਗਈ: ਬਲਤੇਜ ਪੰਨੂਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਜਾਣਬੁੱਝ ਕੇ ਚਲਾਈ ਗਈ: ਬਲਤੇਜ ਪੰਨੂਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲ
1 min read

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਵੱਡਾ ਅਪਡੇਟ, ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇ ਆਸਾਰ; 18 ਅਗਸਤ ਨੂੰ ਭਾਰੀ ਮੀਂਹ ਦੀ ਸੰਭਾਵਨਾ

ਪੰਜਾਬ ਵਿੱਚ ਮਾਨਸੂਨ ਦੀਆਂ ਗਤੀਵਿਧੀਆਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਵੱਲੋਂ ਕਿਸੇ ਵੀ ਜ਼ਿਲ੍ਹੇ ਲਈ ਫਿਲਹਾਲ ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਚੰਡੀਗੜ੍ਹ ਵਿੱਚ ਵੀ ਬੱਦਲਵਾਈ ਰਹਿਣ ਦੇ ਨਾਲ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਆਸਾਰ ਹਨ। ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ।

ਮੌਸਮ ਵਿਗਿਆਨੀਆਂ ਮੁਤਾਬਕ ਮਾਨਸੂਨ ਟ੍ਰਫ ਫਿਰੋਜ਼ਪੁਰ ਦੇ ਇਲਾਕੇ ਵਿੱਚੋਂ ਲੰਘ ਰਿਹਾ ਹੈ, ਜਦਕਿ ਇੱਕ ਪੱਛਮੀ ਗੜਬੜ ਵੀ ਸਰਗਰਮ ਹੈ। ਇਨ੍ਹਾਂ ਦੋਵਾਂ ਮੌਸਮੀ ਪ੍ਰਣਾਲੀਆਂ ਦਾ ਪ੍ਰਭਾਵ ਪੰਜਾਬ ਦੇ ਹਰ ਹਿੱਸੇ ਵਿੱਚ ਇੱਕੋ ਜਿਹਾ ਨਹੀਂ ਹੈ। ਇਸ ਕਾਰਨ ਕੁਝ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ, ਜਦਕਿ ਕਈ ਥਾਵਾਂ ’ਤੇ ਕੁਝ ਸਮੇਂ ਦੀ ਬੱਦਲਵਾਈ ਤੋਂ ਬਾਅਦ ਮੌਸਮ ਮੁੜ ਸਾਫ਼ ਹੋ ਰਿਹਾ ਹੈ।

ਸਭ ਤੋਂ ਵੱਡੀ ਗੱਲ ਇਹ ਹੈ ਕਿ 18 ਅਗਸਤ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ। ਲੋਕਾਂ ਅਤੇ ਕਿਸਾਨਾਂ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਹੋਣ ਵਾਲੇ ਅਗਲੇ ਅਪਡੇਟ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *