Live Updates
ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਜਾਣਬੁੱਝ ਕੇ ਚਲਾਈ ਗਈ: ਬਲਤੇਜ ਪੰਨੂਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਜਾਣਬੁੱਝ ਕੇ ਚਲਾਈ ਗਈ: ਬਲਤੇਜ ਪੰਨੂਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲ
1 min read

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ‘ ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਰਾਤ ਪਟਿਆਲਾ ਠਹਿਰਾਉ ਉਪਰੰਤ ਅੱਜ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦਿੱਤਾ ਹੈ। ਇਸ ਮੌਕੇ ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਯਾਦਵਿੰਦਰ ਸਿੰਘ ਗੋਲਡੀ ਤੇ ਏ.ਡੀ.ਸੀ ਦਮਨਜੀਤ ਸਿੰਘ ਮਾਨ ਵੀ ਪੁੱਜੇ ਹੋਏ ਸਨ।

ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਖੇਡਾਂ ਨੇ ਰਾਜ ਅੰਦਰ ਨਸ਼ਿਆਂ ਤੇ ਲਗਾਮ ਕਸਣ ਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਚ ਰਾਜ ਅੰਦਰ 3100 ਖੇਡ ਸਟੇਡੀਅਮ ਬਣੇ ਹਨ ਅਤੇ ਇਹ ਖੇਡਾਂ ਸਾਡੇ ਸੂਬੇ ਦੇ ਲੋਕਾਂ ਦੀ ਤਿੰਨ ਪੀੜ੍ਹੀਆਂ ਨੂੰ ਇੱਕੋ ਜਗ੍ਹਾ ਖੇਡਣ ਦਾ ਮੌਕਾ ਦੇ ਰਹੀਆਂ ਹਨ।

ਬਲਤੇਜ ਸਿੰਘ ਪੰਨੂ ਨੇ ਦੱਸਿਆ ਕਿ ਨਸ਼ੇ ਇਕੱਲੇ ਪੰਜਾਬ ਦੀ ਸਮੱਸਿਆ ਨਹੀਂ ਬਲਕਿ ਇਹ ਪੂਰੇ ਭਾਰਤ ਤੇ ਪੂਰੇ ਵਿਸ਼ਵ ਦੀ ਸਮੱਸਿਆ ਹੈਪਰੰਤੂ ਜਿਹੋ ਜਿਹੀ ਯੋਜਨਾਬੱਧ ਯੁੱਧ ਨਸ਼ਿਆਂ ਵਿਰੁੱਧ‘ ਜੰਗਸੂਬੇ ਦੇ ਲੋਕਾਂ ਨੂੰ ਨਾਲ ਲੈਕੇ ਭਗਵੰਤ ਮਾਨ ਸਰਕਾਰ ਨੇ ਵਿੱਢੀ ਹੈਨਸ਼ਿਆਂ ਵਿਰੁੱਧ ਅਜਿਹੀ ਲੜਾਈ ਪੂਰੇ ਦੇਸ਼ ਭਰ ਚ ਕਿਤੇ ਵੀ ਨਹੀਂ ਹੈਇੱਥੋਂ ਤੱਕ ਕਿ ਗੁਜਰਾਤ ਵਿੱਚ ਵੀ ਨਹੀਂਜਿੱਥੇ ਵੱਡੀ ਮਾਤਰਾ ਚ ਨਸ਼ੇ ਫੜੇ ਜਾਂਦੇ ਹਨ।  ਉਨ੍ਹਾਂ ਕਿਹਾ ਕਿ ਇਸ ਯੋਜਨਾਬੱਧ ਜੰਗ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਬਲਤੇਜ ਸਿੰਘ ਪੰਨੂ ਨੇ ਇੱਕ ਸਵਾਲ ਦੇ ਜਵਾਬ ਚ ਕਿਹਾ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਰੱਖਿਅਤ ਹੱਥਾਂ ਚ ਹੈਇਸ ਦੀ ਵਿਰੋਧੀਆਂ ਨੂੰ ਫਿਕਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਖਾਮਿਆਜ਼ਾ ਸਾਡੇ ਕਿਸਾਨਾਂ ਨੂੰ ਭੁਗਤਣਾ ਪਵੇਗਾ ਅਤੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸੁਣਨੀਆਂ ਚਾਹੀਦੀਆਂ ਹਨ।

ਇਸ ਦੌਰਾਨ ਬਲਤੇਜ ਸਿੰਘ ਪੰਨੂ ਨੇ ਤਲਵਾਰਬਾਜ਼ੀ ਦੀ ਰਾਸ਼ਟਰ ਮੰਡਲ ਚੈਂਪੀਅਨਸ਼ਿਪ ਚ ਫੋਇਲ ਕੈਟੇਗਰੀ ਚ ਕਾਂਸੀ ਤਗਮਾ ਜੇਤੂ ਖਿਡਾਰੀ ਤੇ ਕੋਚ ਅਰਜਨਅਥਲੈਟਿਕਸ ਚ ਓਲੰਪੀਅਨ ਕੋਚ ਗੁਰਪ੍ਰੀਤ ਸਿੰਘ ਅਤੇ ਏਸ਼ੀਅਨ ਸਿਲਵਰ ਮੈਡਲ ਜੇਤੂ ਕ੍ਰਿਕਟਰ ਤੇ ਕੋਚ ਕਨਿਕਾ ਅਹੂਜਾ ਨੂੰ ਸਨਮਾਨਤ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਲਾਕ ਪੱਧਰ ਤੇ 5 ਖੇਡਾਂਕਬੱਡੀਖੋ-ਖੋਵਾਲੀਬਾਲਫੁਟਬਾਲ ਤੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇਜ਼ਿਲ੍ਹਾ ਪੱਧਰ ਤੇ 28 ਅਤੇ ਰਾਜ ਪੱਧਰ ਤੇ 38 ਖੇਡਾਂ ਦੇ ਮੁਕਾਬਲੇ ਹੋਣਗੇ।

ਇਸ ਮੌਕੇ ਓਐਸਡੀ ਗੁਰਵਿੰਦਰ ਸਿੰਘਜ਼ਿਲ੍ਹੇ ਦੇ ਉਘੇ ਖਿਡਾਰੀਆਂ ਸਮੇਤ ਕੋਚ ਗੁਰਵਿੰਦਰ ਸਿੰਘਗੌਰਵ ਸ਼ਰਮਾ ਆਰਚਰੀ ਕੋਚਸ਼ਿਵਾ ਏਸ਼ੀਅਨ ਚੈਪੀਨਸ਼ਿਪ ਗੋਲਡ ਮੈਡਲਿਸਟਨਵਿੰਦਰ ਸਿੰਘ ਫੁੱਟਬਾਲ ਕੋਚਗੁਰਪਾਲ ਸਿੰਘ ਐਥਲੈਟਿਕਸ ਕੋਚਕੰਵਲਦੀਪ ਸਿੰਘ ਬਾਸਕਟਬਾਲ ਕੋਚਪਰਮਿੰਦਰ ਸਿੰਘ ਵਾਲੀਬਾਲ ਕੋਚਹਰਮਿੰਦਰ ਸਿੰਘ ਕਾਮਨਵੈਲਥ ਗੇਮਜ ਮੈਡਲਿਸਟ (ਐਥਲੈਟਿਕਸ)ਸਹਿਜਦੀਪ ਸਿੰਘ ਸੁਪਰਵਾਈਜਰ ਨਰਸਰੀਜਨਵਜੋਤ ਪਾਲ ਸਿੰਘ ਫੁੱਟਬਾਲ ਕੋਚਗੁਰਮੀਤ ਸਿੰਘ ਬਾਸਕਿਟਬਾਲ ਕੋਚ ਅਤੇ ਗੁਰਦੀਪ ਕੋਰ ਕਬੱਡੀ ਕੋਚਰਮਨੀਕ ਅਹੂਜਾ ਬਾਸਕਟਬਾਲ ਕੋਚ ਅਤੇ ਸੰਦੀਪ ਸਿੰਘ ਕ੍ਰਿਕਟ ਕੋਚ ਸਮੇਤ ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀ ਤੇ ਖਿਡਾਰੀਕੋਚ ਤੇ ਅਧਿਆਪਕ ਵੀ ਮੌਜੂਦ ਸਨ।

Leave a Reply

Your email address will not be published. Required fields are marked *