Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

‘ਦੋਸ਼ ਸਾਬਤ ਕਰੋ, ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ’—ਡਾ. ਗੁਰਪ੍ਰੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਲੱਗੇ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ਾਂ ਨੂੰ ਲੈ ਕੇ ਹੁਣ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਪਟਿਆਲਾ ਵਿੱਚ ਕੈਮਰੇ ਦੇ ਸਾਹਮਣੇ ਆਈ ਡਾ. ਗੁਰਪ੍ਰੀਤ ਕੌਰ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੱਤਾ।

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਕਿਸੇ ’ਤੇ ਦੋਸ਼ ਲਗਾਉਣਾ ਅਤੇ ਬੇਬੁਨਿਆਦ ਗੱਲਾਂ ਕਰਨਾ ਆਸਾਨ ਹੈ, ਪਰ ਉਹ ਹਰ ਤਰ੍ਹਾਂ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਨਾ ਪਹਿਲਾਂ ਘਬਰਾਈ ਸੀ ਅਤੇ ਨਾ ਹੀ ਹੁਣ ਘਬਰਾ ਰਹੀ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਪਣੇ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਾਬਤ ਕਰਨ। ਨਹੀਂ ਤਾਂ ਉਨ੍ਹਾਂ ਨੂੰ ਲੀਗਲ ਨੋਟਿਸ ਅਤੇ ਅਗਲੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਦਰਅਸਲ, ਪਿਛਲੇ ਹਫਤੇ ਸਾਬਕਾ ਜੱਜ ਰਣਜੀਤ ਸਿੰਘ ਨੇ ਡਾ. ਗੁਰਪ੍ਰੀਤ ਕੌਰ ’ਤੇ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇੱਕ ਜਬਰ ਜਨਾਹ ਦੇ ਮਾਮਲੇ ਵਿੱਚ ਮੁਲਜ਼ਮ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਇੱਕ ਵਪਾਰੀ ਖ਼ਿਲਾਫ਼ ਦਰਜ ਮਾਮਲਾ ਰੱਦ ਕਰਵਾਉਣ ਵਿੱਚ ਮਦਦ ਦੀ ਪੇਸ਼ਕਸ਼ ਕੀਤੀ ਗਈ।

ਰਣਜੀਤ ਸਿੰਘ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਡਾ. ਗੁਰਪ੍ਰੀਤ ਕੌਰ ਦਾ ਇੱਕ ਕਰੀਬੀ ਰਿਸ਼ਤੇਦਾਰ ਕਥਿਤ ਤੌਰ ’ਤੇ ਮੁਲਜ਼ਮ ਦੇ ਸੰਪਰਕ ਵਿੱਚ ਸੀ ਅਤੇ ਉਸ ’ਤੇ ਪੈਸੇ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਸੀ।

ਇਨ੍ਹਾਂ ਦੋਸ਼ਾਂ ਤੋਂ ਬਾਅਦ ਡਾ. ਗੁਰਪ੍ਰੀਤ ਕੌਰ ਵੱਲੋਂ ਰਿਟਾਇਰਡ ਜਸਟਿਸ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ। ਨੋਟਿਸ ਵਿੱਚ ਦੋਸ਼ ਵਾਪਸ ਲੈਣ ਅਤੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਸੀ। ਇਸ ਲਈ 24 ਘੰਟਿਆਂ ਦੀ ਸਮਾਂ ਸੀਮਾ ਦਿੱਤੀ ਗਈ ਸੀ। ਨਾਲ ਹੀ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਮੁਆਫ਼ੀ ਨਾ ਮੰਗੀ ਗਈ ਤਾਂ ਅਪਰਾਧਿਕ ਮਾਨਹਾਨੀ ਸਮੇਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੁਣ ਇਸ ਪੂਰੇ ਮਾਮਲੇ ਵਿੱਚ ਡਾ. ਗੁਰਪ੍ਰੀਤ ਕੌਰ ਦੇ ਪਹਿਲੀ ਵਾਰ ਕੈਮਰੇ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ।

Leave a Reply

Your email address will not be published. Required fields are marked *