ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਅੱਜ ਤੋਂ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਥਾਪਰ ਚੌਕ ’ਤੇ ਖੁਦ ਸਫ਼ਾਈ ਕਰਕੇ ਇਸ ਵਿਸ਼ੇਸ਼ ਅਭਿਆਨ ਦੀ ਸ਼ੁਰੂਆਤ ਕੀਤੀ। ਇਹ ਅਭਿਆਨ 29 ਅਗਸਤ ਤੋਂ 7 ਸਤੰਬਰ ਤੱਕ ਪੰਜਾਬ ਭਰ ਵਿੱਚ ਚਲਾਇਆ ਜਾਵੇਗਾ।
ਇਸ ਮੁਹਿੰਮ ਤਹਿਤ ਸਰਕਾਰ ਦਾ ਮੁੱਖ ਫੋਕਸ Garbage Vulnerable Points ਨੂੰ ਖਤਮ ਕਰਨ ’ਤੇ ਰਹੇਗਾ। ਇਨ੍ਹਾਂ ਥਾਵਾਂ ’ਤੇ ਅਕਸਰ ਕੂੜਾ ਇਕੱਠਾ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਫ਼ਾਈ ਦੇ ਨਾਲ-ਨਾਲ ਲੋਕਾਂ ਨੂੰ ਕੂੜਾ ਸਹੀ ਥਾਂ ’ਤੇ ਸੁੱਟਣ ਅਤੇ ਆਪਣੇ ਆਲੇ-ਦੁਆਲੇ ਦਾ ਵਾਤਾਵਰਨ ਸਾਫ਼ ਰੱਖਣ ਲਈ ਵੀ ਜਾਗਰੂਕ ਕੀਤਾ ਜਾਵੇਗਾ।
10 ਦਿਨ ਚੱਲਣ ਵਾਲੇ ਇਸ ਵਿਸ਼ੇਸ਼ ਸਫ਼ਾਈ ਅਭਿਆਨ ਵਿੱਚ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ, ਵਿਧਾਇਕ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਦੇ ਨਾਲ ਕੂੜੇ ਦੇ ਸਹੀ ਪ੍ਰਬੰਧਨ ’ਤੇ ਵੀ ਧਿਆਨ ਦਿੱਤਾ ਜਾਵੇਗਾ।
ਸਰਕਾਰ ਦਾ ਮਕਸਦ ਸਿਰਫ਼ ਕੁਝ ਦਿਨਾਂ ਲਈ ਸਫ਼ਾਈ ਕਰਨਾ ਨਹੀਂ, ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਪੰਜਾਬ ਨੂੰ ਲੰਬੇ ਸਮੇਂ ਲਈ Clean Punjab ਬਣਾਉਣਾ ਹੈ।
