Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਪੰਜਾਬ ’ਚ ਘੱਟ ਮੀਂਹ ਕਾਰਨ ਵਧੀ ਗਰਮੀ ਤੇ ਹੁੰਮਸ, ਅੱਜ ਕਈ ਜ਼ਿਲ੍ਹਿਆਂ ’ਚ ਬਾਰਿਸ਼ ਦੇ ਆਸਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਘੱਟ ਪੈਣ ਕਾਰਨ ਗਰਮੀ ਦੇ ਨਾਲ-ਨਾਲ ਹੁੰਮਸ ਵੀ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ ਅਤੇ ਕੁਝ ਥਾਵਾਂ ’ਤੇ ਮੀਂਹ ਜਾਂ ਗਰਜ-ਤੂਫ਼ਾਨ ਆ ਸਕਦਾ ਹੈ।

ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 37.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਆਮ ਨਾਲੋਂ ਲਗਭਗ 2 ਡਿਗਰੀ ਵੱਧ ਹੈ। ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਸੂਬੇ ਵਿੱਚ ਆਮ ਨਾਲੋਂ 32 ਫੀਸਦੀ ਘੱਟ ਮੀਂਹ ਦਰਜ ਹੋਇਆ ਹੈ।

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਬਹੁਤ ਘੱਟ ਹੋਇਆ ਹੈ। ਇਸ ਕਰਕੇ ਤਾਪਮਾਨ ਦੇ ਨਾਲ ਬਿਜਲੀ ਦੀ ਮੰਗ ਵਿੱਚ ਵੀ ਵੱਡਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਦਿਨ ਵੇਲੇ ਪੰਜਾਬ ਵਿੱਚ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਵੀ ਉੱਪਰ ਪਹੁੰਚ ਰਹੀ ਹੈ। ਸੂਬਾ ਕਰੀਬ 4,500 ਮੈਗਾਵਾਟ ਬਿਜਲੀ ਖੁਦ ਪੈਦਾ ਕਰ ਰਿਹਾ ਹੈ, ਜਦਕਿ ਲਗਭਗ 10,500 ਮੈਗਾਵਾਟ ਬਿਜਲੀ ਬਾਹਰੀ ਸਰੋਤਾਂ, ਖਾਸ ਕਰਕੇ ਕੇਂਦਰੀ ਗਰਿੱਡ ਤੋਂ ਲਈ ਜਾ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਟਰੱਫ ਅਤੇ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬੱਦਲਵਾਈ ਅਤੇ ਮੀਂਹ ਹੋ ਸਕਦਾ ਹੈ। ਹਾਲਾਂਕਿ ਫਿਲਹਾਲ ਪੂਰੇ ਸੂਬੇ ਵਿੱਚ ਵਿਆਪਕ ਮੀਂਹ ਦੀ ਸੰਭਾਵਨਾ ਘੱਟ ਹੈ।

Leave a Reply

Your email address will not be published. Required fields are marked *