Live Updates
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆ
1 min read

ਸੋਨਾ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ, ਜਾਣੋ ਅੱਜ ਦੇ ਨਵੇਂ ਰੇਟ

ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਅੱਜ ਦੀ ਵੱਡੀ ਖ਼ਬਰ ਹੈ। 2 ਸਤੰਬਰ ਨੂੰ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੋਨੇ ਦੀ ਕੀਮਤ ਕਰੀਬ 2 ਹਜ਼ਾਰ ਰੁਪਏ ਘਟੀ ਹੈ, ਜਿਸ ਤੋਂ ਬਾਅਦ ਇਹ ਲਗਭਗ 1,49,904 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ’ਤੇ ਕਾਰੋਬਾਰ ਕਰ ਰਿਹਾ ਹੈ। ਉੱਥੇ ਹੀ ਚਾਂਦੀ ਵੀ ਸਸਤੀ ਹੋਈ ਹੈ ਅਤੇ ਇਸ ਦੀ ਕੀਮਤ ਵਿੱਚ ਕਰੀਬ 3,549 ਰੁਪਏ ਦੀ ਕਮੀ ਆਈ ਹੈ। ਚਾਂਦੀ ਹੁਣ ਲਗਭਗ 2,26,000 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਕਾਰੋਬਾਰ ਕਰ ਰਹੀ ਹੈ।

ਸਰਾਫਾ ਬਾਜ਼ਾਰ ਵਿੱਚ ਵੀ ਸੋਨੇ ਦੇ ਰੇਟਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। 24 ਕੈਰੇਟ ਸੋਨੇ ਦੀ ਕੀਮਤ 15,423 ਰੁਪਏ ਪ੍ਰਤੀ ਗ੍ਰਾਮ, 22 ਕੈਰੇਟ ਸੋਨਾ 14,319 ਰੁਪਏ ਪ੍ਰਤੀ ਗ੍ਰਾਮ ਅਤੇ 18 ਕੈਰੇਟ ਸੋਨਾ 11,571 ਰੁਪਏ ਪ੍ਰਤੀ ਗ੍ਰਾਮ ਦੇ ਕਰੀਬ ਹੈ। ਦਿੱਲੀ ਵਿੱਚ 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,63,108 ਰੁਪਏ ਹੋ ਗਈ ਹੈ।

ਇਸੇ ਤਰ੍ਹਾਂ ਦਿੱਲੀ ਵਿੱਚ ਚਾਂਦੀ ਦੀ ਕੀਮਤ ਵੀ ਘਟੀ ਹੈ। ਇੱਥੇ ਚਾਂਦੀ 245 ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਵਿਕ ਰਹੀ ਹੈ, ਜਦਕਿ ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ 2,45,000 ਰੁਪਏ ਦੇ ਕਰੀਬ ਹੈ। ਇਸ ਵਿੱਚ ਲਗਭਗ 5 ਹਜ਼ਾਰ ਰੁਪਏ ਦੀ ਗਿਰਾਵਟ ਆਈ ਹੈ।

ਸੋਨੇ ਦੀਆਂ ਕੀਮਤਾਂ ਵਿੱਚ ਆਈ ਇਸ ਗਿਰਾਵਟ ਪਿੱਛੇ ਕਈ ਅਹਿਮ ਕਾਰਨ ਹਨ। ਮੱਧ ਪੂਰਬ ਵਿੱਚ ਵਧ ਰਹੇ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਨਾਲ ਮਹਿੰਗਾਈ ਵਧਣ ਦੀ ਚਿੰਤਾ ਬਣੀ ਹੋਈ ਹੈ। ਇਸ ਦੇ ਨਾਲ ਹੀ ਅਮਰੀਕਾ ਵਿੱਚ ਵਿਆਜ ਦਰਾਂ ਵਧਣ ਦੀਆਂ ਉਮੀਦਾਂ ਵੀ ਮਜ਼ਬੂਤ ਹੋਈਆਂ ਹਨ। ਵਿਆਜ ਦਰਾਂ ਵਧਣ ਨਾਲ ਸੋਨੇ ਵਰਗੇ ਨਿਵੇਸ਼ਾਂ ਦੀ ਮੰਗ ’ਤੇ ਅਸਰ ਪੈ ਸਕਦਾ ਹੈ, ਕਿਉਂਕਿ ਸੋਨੇ ਤੋਂ ਨਿਯਮਤ ਵਿਆਜ ਜਾਂ ਆਮਦਨ ਨਹੀਂ ਮਿਲਦੀ।

ਸਿਰਫ਼ ਸੋਨਾ ਅਤੇ ਚਾਂਦੀ ਹੀ ਨਹੀਂ, ਹੋਰ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਵੀ ਕਮੀ ਆਈ ਹੈ। ਸਪਾਟ ਚਾਂਦੀ ਕਰੀਬ 1 ਫੀਸਦੀ ਡਿੱਗ ਕੇ 63.60 ਡਾਲਰ ਪ੍ਰਤੀ ਔਂਸ ਹੋ ਗਈ ਹੈ। ਪਲੈਟੀਨਮ ਵੀ ਲਗਭਗ 1 ਫੀਸਦੀ ਡਿੱਗ ਕੇ 1,722.23 ਡਾਲਰ ਪ੍ਰਤੀ ਔਂਸ ਅਤੇ ਪੈਲੇਡੀਅਮ ਕਰੀਬ 1.4 ਫੀਸਦੀ ਦੀ ਗਿਰਾਵਟ ਨਾਲ 1,292.21 ਡਾਲਰ ਪ੍ਰਤੀ ਔਂਸ ’ਤੇ ਆ ਗਿਆ ਹੈ।

ਆਉਣ ਵਾਲੇ ਦਿਨਾਂ ਵਿੱਚ ਵੀ ਸੋਨੇ ਦੀਆਂ ਕੀਮਤਾਂ ’ਤੇ ਦਬਾਅ ਬਣਿਆ ਰਹਿ ਸਕਦਾ ਹੈ। ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਨੂੰ ਲੈ ਕੇ ਲਏ ਜਾਣ ਵਾਲੇ ਫੈਸਲਿਆਂ ਦਾ ਸਿੱਧਾ ਅਸਰ ਕੀਮਤੀ ਧਾਤਾਂ ਦੇ ਬਾਜ਼ਾਰ ’ਤੇ ਪੈ ਸਕਦਾ ਹੈ। ਜੇਕਰ ਮਹਿੰਗਾਈ ਕਾਬੂ ਵਿੱਚ ਨਾ ਆਈ ਅਤੇ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਮਜ਼ਬੂਤ ਹੋਈ ਤਾਂ ਸੋਨੇ ਦੀਆਂ ਕੀਮਤਾਂ ਵਿੱਚ ਹੋਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਸਕਦਾ ਹੈ।

Leave a Reply

Your email address will not be published. Required fields are marked *