Live Updates
ਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆAI ਦੇ ਵਧਦੇ ਦਬਦਬੇ ਵਿਚਾਲੇ ਮਾਈਕ੍ਰੋਸਾਫਟ ਦਾ ਵੱਡਾ ਫ਼ੈਸਲਾ, 60 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦਾ ਆਫ਼ਰ!ਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆAI ਦੇ ਵਧਦੇ ਦਬਦਬੇ ਵਿਚਾਲੇ ਮਾਈਕ੍ਰੋਸਾਫਟ ਦਾ ਵੱਡਾ ਫ਼ੈਸਲਾ, 60 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦਾ ਆਫ਼ਰ!
1 min read

ਮਿਸ਼ਨ ਕਲੀਨ ਪੰਜਾਬ: ਹਰਜੋਤ ਸਿੰਘ ਬੈਂਸ ਖੁਦ ਗਰਾਊਂਡ ’ਤੇ, ਨੰਗਲ ’ਚ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਨੂੰ ਲੈ ਕੇ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਰੋਜ਼ਾਨਾ ਖੁਦ ਗਰਾਊਂਡ ’ਤੇ ਉਤਰ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ।

ਇਸੇ ਤਹਿਤ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ 14 ਵਿੱਚ ਪਹੁੰਚ ਕੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚੱਲ ਰਹੇ ਸਫ਼ਾਈ ਕਾਰਜਾਂ ਦਾ ਮੌਕੇ ’ਤੇ ਨਿਰੀਖਣ ਕੀਤਾ। ਉਨ੍ਹਾਂ ਨੇ ਇਲਾਕੇ ਵਿੱਚ ਸਫ਼ਾਈ ਦੀ ਸਥਿਤੀ, ਕੂੜਾ ਚੁੱਕਣ ਦੇ ਪ੍ਰਬੰਧ ਅਤੇ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ।

ਮੰਤਰੀ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਅਤੇ ਸਫ਼ਾਈ ਟੀਮਾਂ ਨਾਲ ਗੱਲਬਾਤ ਕਰਦਿਆਂ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦਾ ਫੋਕਸ ਇਹ ਯਕੀਨੀ ਬਣਾਉਣ ’ਤੇ ਹੈ ਕਿ ਸ਼ਹਿਰਾਂ ਅਤੇ ਕਸਬਿਆਂ ਵਿੱਚ ਕੂੜੇ ਦੇ ਢੇਰਾਂ ਅਤੇ ਗੰਦਗੀ ਵਾਲੇ ਸਥਾਨਾਂ ਨੂੰ ਖਤਮ ਕਰਕੇ ਲੋਕਾਂ ਨੂੰ ਸਾਫ਼ ਅਤੇ ਬਿਹਤਰ ਮਾਹੌਲ ਮੁਹੱਈਆ ਕਰਵਾਇਆ ਜਾਵੇ।

‘ਮਿਸ਼ਨ ਕਲੀਨ ਪੰਜਾਬ’ ਤਹਿਤ ਸਿਰਫ਼ ਸਫ਼ਾਈ ਕਰਨਾ ਹੀ ਨਹੀਂ, ਸਗੋਂ ਸਫ਼ਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਅਤੇ ਜਵਾਬਦੇਹੀ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਮੰਤਰੀ ਵੱਲੋਂ ਖੁਦ ਮੌਕੇ ’ਤੇ ਪਹੁੰਚ ਕੇ ਕੰਮ ਦਾ ਨਿਰੀਖਣ ਕਰਨ ਨਾਲ ਸਫ਼ਾਈ ਟੀਮਾਂ ਵਿੱਚ ਵੀ ਜ਼ਿੰਮੇਵਾਰੀ ਦੀ ਭਾਵਨਾ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ।

ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਸਿਹਤਮੰਦ ਅਤੇ ਬਿਹਤਰ ਜੀਵਨ ਲਈ ਸਾਫ਼ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਦਿਸ਼ਾ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਕਾਰਜਾਂ ਦੀ ਗਰਾਊਂਡ ਲੈਵਲ ’ਤੇ ਨਿਗਰਾਨੀ ਜਾਰੀ ਹੈ।

Leave a Reply

Your email address will not be published. Required fields are marked *