Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਵਿੱਚ ਪਹਿਲੀ ਵਾਰ ਕੋਸਕੋ ਕ੍ਰਿਕਟ ਸ਼ਾਮਲ: ਮੀਤ ਹੇਅਰ

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਨੀਵਾਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਇਸ ਖੇਡ ਮਹਾਕੁੰਭ ਵਿੱਚ ਪਹਿਲੀ ਵਾਰ ਕੋਸਕੋ ਕ੍ਰਿਕਟ ਨੂੰ ਸ਼ਾਮਲ ਕਰਨ ‘ਤੇ ਚਾਨਣਾ ਪਾਇਆ।

ਪੰਜਾਬ ਭਰ ਦੇ ਕ੍ਰਿਕਟ ਪ੍ਰੇਮੀਆਂ ਨੂੰ ਵਧਾਈ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਦਾ ਹੁੰਗਾਰਾ ਭਰਦਿਆਂ ਮਾਨ ਸਰਕਾਰ ਨੇ ਚੌਥੇ ਸੀਜ਼ਨ ਵਿੱਚ ਕੋਸਕੋ ਕ੍ਰਿਕਟ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਕ੍ਰਿਕਟ ਪ੍ਰੇਮੀਆਂ, ਖਾਸ ਕਰਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਣ ਵਾਲਿਆਂ ਨੂੰ ਸੂਬੇ ਦੇ ਇਸ ਪ੍ਰਮੁੱਖ ਖੇਡ ਸਮਾਗਮ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ।

ਮੀਤ ਹੇਅਰ ਨੇ ਕਿਹਾ, “ਕ੍ਰਿਕਟ ਪ੍ਰੇਮੀ ਮੰਗ ਕਰ ਰਹੇ ਸਨ ਕਿ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਕ੍ਰਿਕਟ ਨੂੰ ਸ਼ਾਮਲ ਕੀਤਾ ਜਾਵੇ। ਮੈਨੂੰ ਇਹ ਐਲਾਨ ਕਰਦਿਆਂ ਵਿਸ਼ੇਸ਼ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਪਹਿਲੀ ਵਾਰ ਕੋਸਕੋ ਕ੍ਰਿਕਟ ਨੂੰ ਸ਼ਾਮਲ ਕੀਤਾ ਗਿਆ ਹੈ। ਮੈਂ ਪੰਜਾਬ ਭਰ ਦੇ ਸਮੂਹ ਕ੍ਰਿਕਟ ਪ੍ਰੇਮੀਆਂ ਨੂੰ ਇਸ ਦੀ ਵਧਾਈ ਦਿੰਦਾ ਹਾਂ।”

ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਟੀਮਾਂ ਬਣਾਈਆਂ ਜਾ ਸਕਦੀਆਂ ਹਨ, ਜਦਕਿ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਵਾਰਡ ਪੱਧਰ ‘ਤੇ ਵੀ ਟੀਮਾਂ ਬਣਾ ਕੇ ਖੇਡਾਂ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕ੍ਰਿਕਟ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਅੱਗੇ ਆਉਣ ਅਤੇ ਮੁਕਾਬਲੇ ਲਈ ਆਪਣੀਆਂ ਟੀਮਾਂ ਦੀ ਰਜਿਸਟ੍ਰੇਸ਼ਨ ਕਰਵਾਉਣ।

ਮੀਤ ਹੇਅਰ ਨੇ ਦੱਸਿਆ ਕਿ ਹਿੱਸਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਪੰਜਾਬ ਖੇਡ ਵਿਭਾਗ ਦੀ ਅਧਿਕਾਰਤ ਵੈੱਬਸਾਈਟ sports.punjab.gov.in ਰਾਹੀਂ 10 ਸਤੰਬਰ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ।

ਉਨ੍ਹਾਂ ਕਿਹਾ, “ਮਕਸਦ ਸਿਰਫ਼ ਮੁਕਾਬਲੇ ਕਰਵਾਉਣਾ ਹੀ ਨਹੀਂ, ਸਗੋਂ ਪੰਜਾਬ ਦੇ ਖੇਡ ਸਭਿਆਚਾਰ ਨੂੰ ਦੁਬਾਰਾ ਸੁਰਜੀਤ ਕਰਨਾ ਅਤੇ ਹੋਰ ਮਜ਼ਬੂਤ ਕਰਨਾ ਹੈ। ਮੈਂ ਕ੍ਰਿਕਟ ਪ੍ਰੇਮੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਪਿੰਡ ਜਾਂ ਵਾਰਡ ਦੀਆਂ ਟੀਮਾਂ ਬਣਾ ਕੇ ਵੱਡੀ ਗਿਣਤੀ ਵਿੱਚ ਹਿੱਸਾ ਲੈਣ।”

ਮੀਤ ਹੇਅਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇੱਕ ਅਹਿਮ ਉਪਰਾਲਾ ਹੈ ਤਾਂ ਜੋ ਪੰਜਾਬ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਮੁੜ ਖੇਡਾਂ ਨਾਲ ਜੋੜਿਆ ਜਾ ਸਕੇ ਅਤੇ ਪੂਰੇ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਮਜ਼ਬੂਤ ਕੀਤਾ ਜਾ ਸਕੇ।

ਉਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦੀਆਂ ਕ੍ਰਿਕਟ ਟੀਮਾਂ ਨੂੰ ਚੰਗੀ ਤਿਆਰੀ ਕਰਨ ਅਤੇ ਦ੍ਰਿੜ ਇਰਾਦੇ ਨਾਲ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਦੀਆਂ ਟੀਮਾਂ ਪੰਜਾਬ ਦੀਆਂ ਸਰਵੋਤਮ ਟੀਮਾਂ ਵਜੋਂ ਉੱਭਰ ਸਕਣ।

ਉਨ੍ਹਾਂ ਕਿਹਾ ਕਿ ਕੋਸਕੋ ਕ੍ਰਿਕਟ ਦੇ ਸ਼ਾਮਲ ਹੋਣ ਨਾਲ ਹੇਠਲੇ ਪੱਧਰ ਦੇ ਕ੍ਰਿਕਟ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਸੂਬਾ ਪੱਧਰੀ ਖੇਡ ਸਮਾਗਮ ਵਿੱਚ ਹਿੱਸਾ ਲੈਣ ਦਾ ਇੱਕ ਨਵਾਂ ਮੰਚ ਮਿਲੇਗਾ, जिससे ਪੂਰੇ ਪੰਜਾਬ ਵਿੱਚ ਖੇਡਾਂ ਵਿੱਚ ਭਾਈਚਾਰਕ ਭਾਗੀਦਾਰੀ ਦੇ ਸਭਿਆਚਾਰ ਨੂੰ ਹੋਰ ਬਲ ਮਿਲੇਗਾ।

Leave a Reply

Your email address will not be published. Required fields are marked *