ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਇਸ ਵੇਲੇ ਦੀ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਦਾ ਹੱਥ ਫੜਿਆ ਹੈ।
ਦਰਅਸਲ, ਹਲਕਾ ਜ਼ੀਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੱਡੀ ਰੈਲੀ ਹੋ ਰਹੀ ਹੈ। ਇਸੇ ਰੈਲੀ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਹਲਕਾ ਜ਼ੀਰਾ ਦੀ ਸਿਆਸਤ ਨਾਲ ਜੋੜ ਕੇ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।
ਗੁਰਪ੍ਰੀਤ ਸਿੰਘ ਸੇਖੋਂ ਦੇ ਪਾਰਟੀ ਵਿੱਚ ਆਉਣ ਨਾਲ ਹਲਕਾ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਦੀ ਸਿਆਸੀ ਸਰਗਰਮੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਰੈਲੀ ਦੌਰਾਨ ਇਸ ਸ਼ਮੂਲੀਅਤ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ।
