Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਕੈਨੇਡਾ ਪੁਲਿਸ ਦੀ ਵੱਡੀ ਕਾਰਵਾਈ, ਨਾਮੀ ਗੈਂਗ ਨਾਲ ਜੁੜੇ 16 ਗੁਰਗੇ ਗ੍ਰਿਫ਼ਤਾਰ

ਕੈਨੇਡਾ ਦੀ ਕੈਲਗਰੀ ਪੁਲਿਸ ਨੇ ਇੱਕ ਨਾਮੀ ਗੈਂਗ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਤੇ ਟਾਰਗੇਟ ਫਾਇਰਿੰਗ, ਰੰਗਦਾਰੀ, ਕਿਡਨੈਪਿੰਗ ਅਤੇ ਕਾਰੋਬਾਰੀਆਂ ਨੂੰ ਧਮਕਾਉਣ ਵਰਗੇ ਗੰਭੀਰ ਦੋਸ਼ ਹਨ।

ਕੈਲਗਰੀ ਪੁਲਿਸ ਸਰਵਿਸ ਦੇ ਅਨੁਸਾਰ, ਇਨ੍ਹਾਂ 16 ਮੁਲਜ਼ਮਾਂ ਖ਼ਿਲਾਫ਼ ਕੁੱਲ 56 ਕੇਸ ਦਰਜ ਹਨ। ਪੁਲਿਸ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕੁਝ ਮੁਲਜ਼ਮ ਪੰਜਾਬ ਤੋਂ ਸਟੱਡੀ ਵੀਜ਼ਾ ’ਤੇ ਕੈਨੇਡਾ ਪਹੁੰਚੇ ਸਨ ਅਤੇ ਬਾਅਦ ਵਿੱਚ ਕਥਿਤ ਤੌਰ ’ਤੇ ਗੈਂਗ ਨਾਲ ਜੁੜ ਗਏ।

ਪੁਲਿਸ ਨੇ ਇਸ ਕਾਰਵਾਈ ਦੇ ਤਹਿਤ ਸ਼ੱਕੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਕੈਲਗਰੀ ਪੁਲਿਸ ਸਰਵਿਸ ਦੀ ਆਰਗੇਨਾਈਜ਼ਡ ਕ੍ਰਾਈਮ ਯੂਨਿਟ ਮੁਤਾਬਕ, ਇਹ ਜਾਂਚ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਕਥਿਤ ਜਬਰਦਸਤੀ ਅਤੇ ਹਿੰਸਾ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਚੱਲ ਰਹੀ ਹੈ।

ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਤਸਵੀਰਾਂ ਵਿੱਚ ਦਿਖਾਏ ਗਏ ਕੁਝ ਵਿਅਕਤੀਆਂ ਦੇ ਕਾਨੂੰਨੀ ਨਾਂ ਉਨ੍ਹਾਂ ਨਾਵਾਂ ਤੋਂ ਵੱਖ ਹੋ ਸਕਦੇ ਹਨ, ਜਿਨ੍ਹਾਂ ਨਾਲ ਉਹ ਸਥਾਨਕ ਭਾਈਚਾਰੇ, ਕੈਨੇਡਾ ਜਾਂ ਆਪਣੇ ਮੂਲ ਦੇਸ਼ ਵਿੱਚ ਜਾਣੇ ਜਾਂਦੇ ਹਨ।

ਕੈਲਗਰੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਨ੍ਹਾਂ ਵਿਅਕਤੀਆਂ ਜਾਂ ਇਸ ਮਾਮਲੇ ਨਾਲ ਜੁੜੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਜਾਂ ਕ੍ਰਾਈਮ ਸਟੌਪਰਸ ਨਾਲ ਸੰਪਰਕ ਕਰਨ। ਪੁਲਿਸ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਇਸ ਚੱਲ ਰਹੀ ਜਾਂਚ ਵਿੱਚ ਅਹਿਮ ਸਹਾਇਤਾ ਕਰ ਸਕਦੀ ਹੈ।

Leave a Reply

Your email address will not be published. Required fields are marked *