Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਐਨ.ਸੀ.ਐਸ.ਸੀ. ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ (ਐਨ.ਸੀ.ਐਸ.ਸੀ.) ਦੀ ਟੀਮ ਨੇ ਅੱਜ ਸੰਗਰੂਰ ਦਾ ਦੌਰਾ ਕਰਦਿਆਂ ਪਿੰਡ ਤੂਰਬੰਜਾਰਾ ਵਿਖੇ ਸਵ: ਗੁਲਜ਼ਾਰ ਸਿੰਘ ਦੇ ਨਿਵਾਸ ਸਥਾਨ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਟੀਮ ਨੇ ਪਰਿਵਾਰ ਨਾਲ ਗੱਲਬਾਤ ਕਰਕੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ।

 

ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ (ਆਈ.ਏ.ਐਸ.) ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਦਿੱਤੇ ਭਰੋਸੇ ਅਨੁਸਾਰ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਿਵਾਰ ਨੂੰ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਰੋਜ਼ਗਾਰ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਇਹ ਸਾਰੀ ਜਾਣਕਾਰੀ ਐਨ.ਸੀ.ਐਸ.ਸੀ. ਦੀ ਟੀਮ ਨਾਲ ਸਾਂਝੀ ਕੀਤੀ ਗਈ।

 

ਐਸ.ਐਸ.ਪੀ. ਨੇ ਦੱਸਿਆ ਕਿ ਪਰਿਵਾਰ ਨੇ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ’ਤੇ ਵੀ ਤਸੱਲੀ ਪ੍ਰਗਟਾਈ ਹੈ। ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈਜਦਕਿ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਅਗਲੇਰੀ ਕਾਰਵਾਈ ਜਾਰੀ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਮਾਮਲੇ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਨ.ਸੀ.ਐਸ.ਸੀ. ਦੀ ਟੀਮ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਦਾ ਨੋਟਿਸ ਲਿਆ। ਪ੍ਰਸ਼ਾਸਨ ਵੱਲੋਂ ਕਮਿਸ਼ਨ ਨੂੰ ਪਰਿਵਾਰ ਨੂੰ ਦਿੱਤੀ ਜਾ ਰਹੀ ਸਹਾਇਤਾਮਾਮਲੇ ਦੀ ਚੱਲ ਰਹੀ ਜਾਂਚ ਅਤੇ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕਮਿਸ਼ਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰ ਨੂੰ ਲੋੜੀਂਦੀ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਅਤੇ ਸਰਕਾਰ ਵੱਲੋਂ ਕੀਤੇ ਗਏ ਸਾਰੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਐਨ.ਸੀ.ਐਸ.ਸੀ. ਨਾਲ ਪੂਰਾ ਸਹਿਯੋਗ ਜਾਰੀ ਰੱਖਿਆ ਜਾਵੇਗਾ ਅਤੇ ਮਾਮਲੇ ਵਿੱਚ ਅਗਲੀ ਸਾਰੀ ਕਾਰਵਾਈ ਕਾਨੂੰਨ ਅਨੁਸਾਰ ਯਕੀਨੀ ਬਣਾਈ ਜਾਵੇਗੀ।

Leave a Reply

Your email address will not be published. Required fields are marked *