Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

ਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾ

ਪੰਜਾਬ ਪੁਲਿਸ ਨੂੰ ਟ੍ਰਾਂਸਨੈਸ਼ਨਲ ਸੰਗਠਿਤ ਅਪਰਾਧ ਖ਼ਿਲਾਫ਼ ਕਾਰਵਾਈ ਵਿੱਚ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਅਹਿਮ ਸਾਥੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਲਮ ਨੂੰ ਰਿਪਬਲਿਕ ਆਫ਼ ਮੋਲਡੋਵਾ ਤੋਂ ਭਾਰਤ ਲਿਆਉਣ ਦੀ ਹਵਾਲਗੀ ਪ੍ਰਕਿਰਿਆ ਪੂਰੀ ਕਰ ਲਈ ਹੈ। ਅੰਮ੍ਰਿਤਪਾਲ ਸਿੰਘ ਕਤਲ, ਕਤਲ ਦੀ ਕੋਸ਼ਿਸ਼, UAPA, ਆਰਮਜ਼ ਐਕਟ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।

ਪੰਜਾਬ ਪੁਲਿਸ ਮੁਤਾਬਕ, ਇਹ ਕਿਸੇ ਯੂਰਪੀ ਦੇਸ਼ ਤੋਂ ਪੰਜਾਬ ਪੁਲਿਸ ਵੱਲੋਂ ਕਰਵਾਈ ਗਈ ਪਹਿਲੀ ਹਵਾਲਗੀ ਹੈ, ਜਿਸ ਨੂੰ ਸੰਗਠਿਤ ਅਪਰਾਧ ਖ਼ਿਲਾਫ਼ ਪੁਲਿਸ ਦੀ ਕਾਰਵਾਈ ਵਿੱਚ ਇੱਕ ਅਹਿਮ ਮੀਲ ਪੱਥਰ ਮੰਨਿਆ ਜਾ ਰਿਹਾ ਹੈ।

ਇਸ ਪੂਰੀ ਕਾਰਵਾਈ ਨੂੰ ‘ਆਪਰੇਸ਼ਨ ਈਸਟਰਨ ਰੀਚ’ ਤਹਿਤ ਅੰਜਾਮ ਦਿੱਤਾ ਗਿਆ। ਕਰੀਬ ਛੇ ਮਹੀਨਿਆਂ ਤੱਕ ਚੱਲੀ ਇਸ ਖੁਫੀਆ ਜਾਣਕਾਰੀ-ਅਧਾਰਿਤ ਅੰਤਰਰਾਸ਼ਟਰੀ ਮੁਹਿੰਮ ਦੌਰਾਨ AGTF ਪੰਜਾਬ ਅਤੇ OFTEC ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਅੰਤਰਰਾਸ਼ਟਰੀ ਭਾਈਵਾਲਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਿਆ।

ਡੀਜੀਪੀ ਪੰਜਾਬ ਵੱਲੋਂ ਇਸ ਪੂਰੀ ਕਾਰਵਾਈ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਓਵਰਸੀਜ਼ Fuisitive ਟ੍ਰੈਕਿੰਗ ਐਂਡ ਐਕਸਟ੍ਰਡੀਸ਼ਨ ਸੈੱਲ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਗਈ ਹੈ।
ਪੰਜਾਬ ਪੁਲਿਸ ਨੇ ਇਸ ਅੰਤਰਰਾਸ਼ਟਰੀ ਸਹਿਯੋਗ ਲਈ ਮੋਲਡੋਵਾ ਅਤੇ ਅਜ਼ਰਬਾਈਜਾਨ ਦੇ ਅਧਿਕਾਰੀਆਂ ਤੋਂ ਇਲਾਵਾ ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਵੀ ਧੰਨਵਾਦ ਕੀਤਾ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅਪਰਾਧੀ ਭਾਵੇਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕਣ, ਉਨ੍ਹਾਂ ਨੂੰ ਕਾਨੂੰਨ ਦਾ ਸਾਹਮਣਾ ਕਰਨ ਲਈ ਵਾਪਸ ਲਿਆਉਣ ਦੀ ਕਾਰਵਾਈ ਜਾਰੀ ਰਹੇਗੀ।

Leave a Reply

Your email address will not be published. Required fields are marked *