Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂ

ਬਰਨਾਲਾ ਦੇ ਪਿੰਡ ਫਰਵਾਹੀ ਤੋਂ ਪੰਜਾਬੀ ਗਾਇਕ ਗੁਲਾਬ ਸਿੱਧੂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਗਾਇਕ ਦੇ ਜੱਦੀ ਘਰ ’ਤੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਵਾਪਰੀ।

ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਘਰ ’ਤੇ ਕਰੀਬ 7 ਤੋਂ 8 ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਦੌਰਾਨ ਕੋਈ ਜ਼ਖ਼ਮੀ ਨਹੀਂ ਹੋਇਆ, ਹਾਲਾਂਕਿ ਗੋਲੀਆਂ ਘਰ ਦੇ ਗੇਟ ’ਤੇ ਲੱਗੀਆਂ ਹਨ।

ਘਟਨਾ ਸਮੇਂ ਗੁਲਾਬ ਸਿੱਧੂ ਖੁਦ ਘਰ ਵਿੱਚ ਮੌਜੂਦ ਨਹੀਂ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਗਾਇਕ ਇਸ ਸਮੇਂ ਆਪਣੇ ਸੰਗੀਤਕ ਸ਼ੋਅ ਅਤੇ ਪ੍ਰੋਗਰਾਮਾਂ ਲਈ ਵਿਦੇਸ਼ ਗਏ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ ਗੁਲਾਬ ਸਿੱਧੂ ਨੂੰ ਪਹਿਲਾਂ ਵੀ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਕਾਰਨ ਪੁਲਿਸ ਵੱਲੋਂ ਮੌਜੂਦਾ ਫਾਇਰਿੰਗ ਦੀ ਘਟਨਾ ਨੂੰ ਪੁਰਾਣੀਆਂ ਧਮਕੀਆਂ ਨਾਲ ਜੋੜ ਕੇ ਵੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਨੇੜਲੇ ਇਲਾਕੇ ਅਤੇ ਪਿੰਡ ਦੇ ਮੁੱਖ ਰਸਤਿਆਂ ’ਤੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਬਾਰੇ ਕੋਈ ਸੁਰਾਗ ਮਿਲ ਸਕੇ।

ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਮਿਲੇ ਫੋਰੈਂਸਿਕ ਸਬੂਤਾਂ ਦੇ ਆਧਾਰ ’ਤੇ ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਜਾਂਚ ਜਾਰੀ ਹੈ।

Leave a Reply

Your email address will not be published. Required fields are marked *