Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂ

ਪੰਜਾਬ ਵਿੱਚ ਬਿਜਲੀ ਸੰਕਟ ਦੇ ਵਿਚਕਾਰ ਹੁਣ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ ਅਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਮੁੜ ਚਾਲੂ ਹੋ ਗਏ ਹਨ। ਇਸ ਤੋਂ ਬਾਅਦ ਖੇਤੀਬਾੜੀ ਅਤੇ ਇੰਡਸਟਰੀਅਲ ਖੇਤਰ ਵਿੱਚ ਲਗਾਏ ਜਾ ਰਹੇ ਬਿਜਲੀ ਦੇ ਕੱਟ ਬੰਦ ਕਰ ਦਿੱਤੇ ਗਏ ਹਨ।

ਪਾਵਰਕਾਮ ਮੁਤਾਬਕ ਦੋਵਾਂ ਥਰਮਲ ਪਲਾਂਟਾਂ ਤੋਂ ਕੁੱਲ 3300 ਮੈਗਾਵਾਟ ਬਿਜਲੀ ਦਾ ਉਤਪਾਦਨ ਸ਼ੁਰੂ ਹੋ ਗਿਆ ਹੈ। ਦੋਵੇਂ ਪਲਾਂਟ ਹੁਣ ਆਪਣੀ ਪੂਰੀ ਸਮਰੱਥਾ ਨਾਲ ਬਿਜਲੀ ਪੈਦਾ ਕਰ ਰਹੇ ਹਨ।

ਕੋਲੇ ਦੀ ਕਮੀ ਕਾਰਨ ਬੰਦ ਹੋਏ ਸਨ ਯੂਨਿਟ

ਦੱਸਿਆ ਜਾ ਰਿਹਾ ਹੈ ਕਿ ਕੋਲੇ ਦੀ ਕਮੀ ਕਾਰਨ ਰਾਜਪੁਰਾ ਥਰਮਲ ਪਲਾਂਟ ਦਾ ਇੱਕ ਯੂਨਿਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਗਏ ਸਨ। ਇਸ ਕਾਰਨ ਬਿਜਲੀ ਦੀ ਕਮੀ ਪੈਦਾ ਹੋਣ ’ਤੇ ਸ਼ਾਮ ਦੇ ਸਮੇਂ ਖ਼ਾਸ ਤੌਰ ’ਤੇ ਉਦਯੋਗਿਕ ਖੇਤਰਾਂ ਵਿੱਚ ਬਿਜਲੀ ਦੇ ਕੱਟ ਲਗਾਏ ਜਾ ਰਹੇ ਸਨ।

ਇਸ ਦਾ ਅਸਰ ਸ਼ਹਿਰੀ ਅਤੇ ਪੇਂਡੂ ਇਲਾਕਿਆਂ ’ਤੇ ਵੀ ਪਿਆ। ਸ਼ਹਿਰੀ ਖੇਤਰਾਂ ਵਿੱਚ 3 ਤੋਂ 4 ਘੰਟਿਆਂ ਤੱਕ, ਜਦਕਿ ਪੇਂਡੂ ਇਲਾਕਿਆਂ ਵਿੱਚ ਕਰੀਬ ਇੱਕ ਘੰਟੇ ਤੱਕ ਬਿਜਲੀ ਕੱਟ ਲੱਗਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ।

ਇੰਡਸਟਰੀਅਲ ਏਰੀਆ ਵਿੱਚ 10 ਤੋਂ 11 ਘੰਟੇ ਤੱਕ ਕੱਟ

ਬਿਜਲੀ ਸੰਕਟ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਪ੍ਰਮੁੱਖ ਉਦਯੋਗਿਕ ਇਲਾਕਿਆਂ ਵਿੱਚ ਦੇਖਣ ਨੂੰ ਮਿਲਿਆ। ਲੁਧਿਆਣਾ, ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਵਰਗੇ ਇੰਡਸਟਰੀਅਲ ਖੇਤਰਾਂ ਵਿੱਚ 10 ਤੋਂ 11 ਘੰਟਿਆਂ ਤੱਕ ਬਿਜਲੀ ਕੱਟ ਲਗਾਏ ਗਏ।

ਇਸ ਤੋਂ ਇਲਾਵਾ ਕਿਸਾਨਾਂ ਨੂੰ ਟਿਊਬਵੈੱਲ ਚਲਾਉਣ ਲਈ ਵੀ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਬਿਜਲੀ ਦੀ ਮੰਗ ਵੀ ਰਹੀ ਉੱਚੀ

ਐਤਵਾਰ ਸਵੇਰ ਤੱਕ ਪੰਜਾਬ ਵਿੱਚ ਬਿਜਲੀ ਦੀ ਮੰਗ 15,762 ਮੈਗਾਵਾਟ ਤੱਕ ਪਹੁੰਚ ਗਈ। ਵਧਦੀ ਮੰਗ ਅਤੇ ਥਰਮਲ ਪਲਾਂਟਾਂ ਦੇ ਕੁਝ ਯੂਨਿਟ ਬੰਦ ਹੋਣ ਕਾਰਨ ਪਿਛਲੇ ਦਿਨਾਂ ਦੌਰਾਨ ਬਿਜਲੀ ਦੀ ਸਪਲਾਈ ’ਤੇ ਦਬਾਅ ਬਣਿਆ ਹੋਇਆ ਸੀ।

ਇਸ ਦੌਰਾਨ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਸੀ ਕਿ ਮੌਜੂਦਾ ਬਿਜਲੀ ਸੰਕਟ ਨੂੰ ਇੱਕ-ਦੋ ਦਿਨਾਂ ਵਿੱਚ ਹੱਲ ਕਰ ਲਿਆ ਜਾਵੇਗਾ। ਹੁਣ ਥਰਮਲ ਪਲਾਂਟਾਂ ਦੇ ਸਾਰੇ ਯੂਨਿਟ ਚਾਲੂ ਹੋਣ ਤੋਂ ਬਾਅਦ ਬਿਜਲੀ ਕੱਟਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ।

Leave a Reply

Your email address will not be published. Required fields are marked *