Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

ਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਪੰਜਾਬ ਦੇ ਨੌਜਵਾਨਾਂ ਨੇ “ਉੱਡਤਾ ਪੰਜਾਬ” ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ ਪੰਜਾਬ ਦੀ ਸਭ ਤੋਂ ਵੱਡੀ ਯੂਥ ਰਨ ਪੰਜਾਬ-2026′ ਵਿੱਚ ਰਿਕਾਰਡ 20,000 ਨੌਜਵਾਨਾਂ ਅਤੇ ਖਿਡਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਵਿਰੁੱਧ ਤੇ ਖੇਡਾਂ ਦੇ ਹੱਕ ਵਿੱਚ ਇੱਕ ਸਪੱਸ਼ਟ ਸੁਨੇਹਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੰਦਿਆਂ ਇਸ ਵਿਸ਼ਾਲ ਭਾਗੀਦਾਰੀ ਨੇ ਚੜ੍ਹਦਾ ਪੰਜਾਬਖੇਡਦਾ ਪੰਜਾਬ ਅਤੇ ਭੱਜਦਾ ਪੰਜਾਬ- ਰੰਗਲਾ ਪੰਜਾਬ‘ ਦੀ ਤਸਵੀਰ ਪੇਸ਼ ਕੀਤੀ।

 

ਇਸ ਸਮਾਗਮ ਵਿੱਚ ਬੱਚਿਆਂਨੌਜਵਾਨਾਂਔਰਤਾਂ ਅਤੇ ਬਜ਼ੁਰਗਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ। ਜੇਤੂਆਂ ਨੂੰ 11,000 ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਗਏਜਦੋਂ ਕਿ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਮਿਲੇ।

 

ਇਸ ਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਐਕਸ  ਤੇ ਲਿਖਿਆ: “ਇਹ ਨਵਾਂ ਪੰਜਾਬ ਹੈ। ਉਹ ਗੁਆਚੀ ਹੋਈ ਆਸ ਵਾਪਸ ਆ ਗਈ ਹੈ। ਤੁਸੀਂ ਸਾਡੇ ਨੌਜਵਾਨਾਂ ਵਿੱਚ ਉਤਸ਼ਾਹ ਦੀ ਚੰਗਿਆੜੀ ਵੇਖ ਸਕਦੇ ਹੋ। ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨੌਜਵਾਨ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਅਗਵਾਈ ਕਰ ਰਹੇ ਹਨ। ਇਹ ਬਹੁਤ ਹੀ ਹੌਸਲਾਅਫਜ਼ਾ ਹੈ।”

 

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡ ਰਾਜਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਇਹ ਮੈਰਾਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀਆਂ ਹਦਾਇਤਾਂ ਤੇ ਉਲੀਕੀ ਗਈ ਹੈ। ਉਨ੍ਹਾਂ ਕਿਹਾ, “ਇਹ ਇਸ ਲੜੀ ਦੀ ਤੀਜੀ ਮੈਰਾਥਨ ਹੈ। ਇਸ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ ਸੀ ਅਤੇ ਅੱਜ ਬਠਿੰਡਾ ਵਿੱਚ ਲਗਭਗ 20,000 ਲੋਕਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੀ ਹੈ।”

 

ਰਾਜਬੀਰ ਸਿੰਘ ਘੁੰਮਣ ਨੇ ਕਿਹਾ, “ਹਰ ਉਮਰ ਦੇ ਅਤੇ ਹਰ ਵਰਗ ਦੇ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ ਹੈ। ਇਹ ਖੇਡਾਂ ਅਤੇ ਫਿਟਨੈਸ ਪ੍ਰਤੀ ਪੰਜਾਬੀਆਂ ਦੇ ਪਿਆਰ ਅਤੇ ਜਜ਼ਬੇ ਨੂੰ ਦਰਸਾਉਂਦਾ ਹੈ।”

 

ਪੰਜਾਬ ਨੂੰ ਨਕਾਰਾਤਮਕ ਤੌਰ ਤੇ ਪੇਸ਼ ਕਰਨ ਵਾਲੇ ਪ੍ਰਚਾਰ ਤੇ ਸਿੱਧਾ ਨਿਸ਼ਾਨਾ ਸਾਧਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ, “ਮੈਰਾਥਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਨੇ ਉਨ੍ਹਾਂ ਲੋਕਾਂ ਨੂੰ ਢੁਕਵਾਂ ਜਵਾਬ ਦਿੱਤਾ ਹੈ ਜੋ ਉੱਡਤਾ ਪੰਜਾਬ‘ ਵਰਗੇ ਪ੍ਰਚਾਰ ਰਾਹੀਂ ਪੰਜਾਬ ਦੀ ਗਲਤ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਕਰਦੇ ਸਨ। ਅੱਜ ਅਸੀਂ ਉਨ੍ਹਾਂ ਨੂੰ ਚੜ੍ਹਦਾ ਪੰਜਾਬਖੇਡਦਾ ਪੰਜਾਬ ਅਤੇ ਭੱਜਦਾ ਪੰਜਾਬ – ਰੰਗਲਾ ਪੰਜਾਬ‘ ਦਿਖਾਉਣਾ ਚਾਹੁੰਦੇ ਹਾਂ।”

 

ਰਾਜਬੀਰ ਸਿੰਘ ਘੁੰਮਣ ਨੇ ਕਿਹਾ, “ਇਹ ਭਾਗੀਦਾਰੀ ਪੂਰੀ ਤਰ੍ਹਾਂ ਕੁਦਰਤੀ ਅਤੇ ਸਵੈ-ਇੱਛੁਕ ਹੈ। ਲੋਕਾਂ ਨੇ ਖੁਦ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਆਪ ਇੱਥੇ ਪਹੁੰਚੇ ਹਨ। ਅੱਜ ਅਸੀਂ ਜੋ ਉਤਸ਼ਾਹ ਦੇਖ ਰਹੇ ਹਾਂਉਹ ਇੱਕ ਬਹੁਤ ਹੀ ਮਜ਼ਬੂਤ ਸੰਦੇਸ਼ ਹੈ ਕਿ ਪੰਜਾਬ ਖੇਡਾਂਫਿਟਨੈਸ ਅਤੇ ਨਸ਼ਾ ਮੁਕਤ ਭਵਿੱਖ ਵੱਲ ਵਧ ਰਹਾ ਹੈ।”

 

ਬਠਿੰਡਾ ਦੇ ਲੋਕਾਂ ਨੂੰ ਇਸ ਸ਼ਾਨਦਾਰ ਹੁੰਗਾਰੇ ਲਈ ਮੁਬਾਰਕਬਾਦ ਦਿੰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ, “ਮੈਂ ਬਠਿੰਡਾ ਦੇ ਲੋਕਾਂ ਨੂੰ ਇਸ ਜ਼ਬਰਦਸਤ ਹੁੰਗਾਰੇ ਲਈ ਵਧਾਈ ਦਿੰਦਾ ਹਾਂ। ਇੱਥੋਂ ਦੀ ਭਾਗੀਦਾਰੀ ਨੇ ਪਟਿਆਲਾ ਅਤੇ ਲੁਧਿਆਣਾ ਵਿੱਚ ਹੋਣ ਵਾਲੀਆਂ ਸਾਡੀਆਂ ਆਗਾਮੀ ਮੈਰਾਥਨਾਂ ਲਈ ਇੱਕ ਨਵਾਂ ਨਿਸ਼ਾਨਾ ਤੈਅ ਕਰ ਦਿੱਤਾ ਹੈ।”

 

ਰਾਜਬੀਰ ਸਿੰਘ ਘੁੰਮਣ ਨੇ ਕਿਹਾ, “ਅਸੀਂ ਪੂਰੇ ਪੰਜਾਬ ਵਿੱਚ ਅਜਿਹੇ ਸਮਾਗਮ ਕਰਵਾਉਣਾ ਜਾਰੀ ਰੱਖਾਂਗੇ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਪਹਿਲਕਦਮੀ ਦਾ ਸਮਰਥਨ ਕਰਦੇ ਰਹਿਣ ਅਤੇ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਥਾਂ ਖੇਡਾਂ ਅਤੇ ਫਿਟਨੈਸ ਨੂੰ ਚੁਣਨ ਲਈ ਉਤਸ਼ਾਹਿਤ ਕਰਦੇ ਰਹਿਣ।”

 

ਬਠਿੰਡਾ ਵਿੱਚ ਵਿਸ਼ਾਲ ਭਾਗੀਦਾਰੀ ਨੇ ਖੇਡਾਂਫਿਟਨੈਸ ਅਤੇ ਨਸ਼ਾ ਮੁਕਤ ਭਵਿੱਖ ਪ੍ਰਤੀ ਪੰਜਾਬ ਦੇ ਨੌਜਵਾਨਾਂ ਦੇ ਵਧ ਰਹੇ ਉਤਸ਼ਾਹ ਨੂੰ ਦਰਸਾਇਆ ਹੈਜਿਸ ਨਾਲ ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਦੇ ਇਸ ਸੰਦੇਸ਼ ਨੂੰ ਹੋਰ ਮਜ਼ਬੂਤੀ ਮਿਲੀ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਨੂੰ ਨਾ‘ ਅਤੇ ਖੇਡਾਂ ਨੂੰ ਹਾਂ‘ ਕਹਿ ਰਹੇ ਹਨ।

Leave a Reply

Your email address will not be published. Required fields are marked *