Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ ਕਾਰਗੁਜ਼ਾਰੀ ਅਤੇ ਤਿਆਰੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕਾਊਂਟਰ ਇੰਟੈਲੀਜੈਂਸ, ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਕੰਮਕਾਜ ਨੂੰ ਲੈ ਕੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਏ.ਡੀ.ਜੀ.ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ ਪ੍ਰਮੋਦ ਬਾਨ ਅਤੇ ਏ.ਡੀ.ਜੀ.ਪੀ. ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੀਲਾਭ ਕਿਸ਼ੋਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਮੁੱਖ ਮੰਤਰੀ ਨੇ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ’ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਆਈ.ਜੀ. ਆਸ਼ੀਸ਼ ਚੌਧਰੀ ਦੀ ਅਗਵਾਈ ਹੇਠ ਕੰਮ ਕਰ ਰਹੇ ਇਸ ਸੈੱਲ ਵੱਲੋਂ ਜਨਵਰੀ 2026 ਵਿੱਚ ਸ਼ੁਰੂਆਤ ਤੋਂ ਬਾਅਦ ਪਹਿਲੇ ਅੱਠ ਮਹੀਨਿਆਂ ਦੌਰਾਨ 10 ਭਗੌੜਿਆਂ ਨੂੰ ਭਾਰਤ ਵਾਪਸ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਇਨ੍ਹਾਂ ਵਿੱਚ 9 ਡਿਪੋਰਟੇਸ਼ਨ ਅਤੇ ਇੱਕ ਅਹਿਮ ਹਵਾਲਗੀ ਸ਼ਾਮਲ ਹੈ।

ਇਸ ਵਿਸ਼ੇਸ਼ ਸੈੱਲ ਨੂੰ ਮਜ਼ਬੂਤ ਕਰਨ ਵਿੱਚ ਏ.ਆਈ.ਜੀ. ਡੀ. ਸੁਦਰਵਿਝੀ ਅਤੇ ਐਸ.ਪੀ. ਦੀਪਿਕਾ ਸਿੰਘ ਦੇ ਯਤਨਾਂ ਦੀ ਵੀ ਮੁੱਖ ਮੰਤਰੀ ਵੱਲੋਂ ਸ਼ਲਾਘਾ ਕੀਤੀ ਗਈ।

ਇਸ ਦੌਰਾਨ ਐਸ.ਪੀ. ਬਿਕਰਮ ਬਰਾੜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਲਡੋਵਾ ਗਣਰਾਜ ਤੋਂ ਪ੍ਰਾਪਤ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਹ ਚਿੰਨ੍ਹ ਮੋਲਡੋਵਾ ਦੇ ਅਧਿਕਾਰੀਆਂ ਨਾਲ ਹੋਈ ਉਸ ਮੀਟਿੰਗ ਦੌਰਾਨ ਪ੍ਰਾਪਤ ਹੋਇਆ ਸੀ, ਜਿਸ ਤੋਂ ਬਾਅਦ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਅਹਿਮ ਮੈਂਬਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਲਮ ਦੀ ਮੋਲਡੋਵਾ ਤੋਂ ਹਵਾਲਗੀ ਸੰਭਵ ਹੋ ਸਕੀ।

ਮੁੱਖ ਮੰਤਰੀ ਨੇ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ, ਡੀ.ਐਸ.ਪੀ. ਰਾਜਨ ਪਰਮਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਦੀਆਂ ਕਾਰਗੁਜ਼ਾਰੀਆਂ ਦੀ ਵੀ ਸ਼ਲਾਘਾ ਕੀਤੀ।

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀ.ਐਸ.ਪੀ. ਸੁਖਜੀਤ ਸਿੰਘ ਦੇ ਮੋਢਿਆਂ ’ਤੇ ਰੈਂਕ ਦੇ ਬੈਜ ਲਗਾਉਣ ਦੀ ਰਸਮ ਵੀ ਅਦਾ ਕੀਤੀ ਗਈ। ਸ਼ਾਨਦਾਰ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਨੂੰ ਇੰਸਪੈਕਟਰ ਤੋਂ ਡੀ.ਐਸ.ਪੀ. ਵਜੋਂ ‘ਆਊਟ-ਆਫ-ਟਰਨ’ ਤਰੱਕੀ ਦਿੱਤੀ ਗਈ।

ਪੰਜਾਬ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ, ਵੱਖ-ਵੱਖ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਅਤੇ ਭਗੌੜਿਆਂ ਤੇ ਉਨ੍ਹਾਂ ਦੇ ਸਹਿਯੋਗੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਰਾਹੀਂ ਸੰਗਠਿਤ ਅਪਰਾਧ ਅਤੇ ਨਸ਼ਿਆਂ ਨਾਲ ਜੁੜੇ ਨੈੱਟਵਰਕਾਂ ਨੂੰ ਤੋੜਨ ਲਈ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।

Leave a Reply

Your email address will not be published. Required fields are marked *