Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗ

ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਬਾਰ-ਬਾਰ ਆਉਂਦੇ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿੱਚ ਉਝ ਨਦੀ ਤੇ ਡੈਮ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।

 

ਮੁਲਾਕਾਤ ਦੌਰਾਨ ਧਾਲੀਵਾਲ ਨੇ ਉਝ ਨਦੀ ਦੇ ਪਾਣੀ ਕਾਰਨ ਅਜਨਾਲਾ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਇਸ ਨਦੀ ਨੇ ਅਜਨਾਲਾ ਵਿੱਚ ਵਾਰ-ਵਾਰ ਹੜ੍ਹ ਅਤੇ ਤਬਾਹੀ ਮਚਾਈ ਹੈਜਿਸ ਨਾਲ ਇਲਾਕੇ ਦੇ ਲੋਕਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਤੇ ਬੁਰਾ ਅਸਰ ਪਿਆ ਹੈ।

 

ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਦੇ ਲਗਾਤਾਰ ਖ਼ਤਰੇ ਨੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਪ੍ਰਭਾਵਿਤ ਕੀਤਾ ਹੈ। ਜਿਸ ਇਲਾਕੇ ਵਿੱਚ ਲਗਾਤਾਰ ਹੜ੍ਹਾਂ ਅਤੇ ਤਬਾਹੀ ਦਾ ਡਰ ਬਣਿਆ ਰਹਿੰਦਾ ਹੋਵੇਉੱਥੇ ਕੋਈ ਵੀ ਉਦਯੋਗ ਸਥਾਪਿਤ ਕਰਨ ਲਈ ਤਿਆਰ ਨਹੀਂ ਹੁੰਦਾ। ਅਜਨਾਲਾ ਦੇ ਲੋਕ ਇਸ ਬਾਰ-ਬਾਰ ਆਉਂਦੇ ਸੰਕਟ ਤੋਂ ਪੱਕੇ ਹੱਲ ਅਤੇ ਟਿਕਾਊ ਵਿਕਾਸ ਦੇ ਸਪੱਸ਼ਟ ਰਾਹ ਦੇ ਹੱਕਦਾਰ ਹਨ।

 

ਧਾਲੀਵਾਲ ਨੇ ਕਿਹਾ ਕਿ ਉਝ ਨਦੀ ਵਾਰ-ਵਾਰ ਇਲਾਕੇ ਵਿੱਚ ਹੜ੍ਹ ਲਿਆਉਂਦੀ ਹੈ ਅਤੇ ਕਈ ਵਾਰ ਤਬਾਹੀ ਮਚਾ ਚੁੱਕੀ ਹੈ। ਸਾਡੀਆਂ ਕਈ ਪੀੜ੍ਹੀਆਂ ਨੇ ਹੜ੍ਹਾਂ ਦਾ ਸੰਤਾਪ ਭੋਗਿਆ ਹੈਅਤੇ ਅਸੀਂ ਇਸ ਵਾਰ-ਵਾਰ ਦੇ ਸੰਕਟ ਤੋਂ ਆਪਣੇ ਆਪ ਨੂੰ ਪੱਕੇ ਤੌਰ ਤੇ ਬਚਾਉਣਾ ਚਾਹੁੰਦੇ ਹਾਂ। ਇਸ ਲਈ ਉਝ ਨਦੀ ਦਾ ਯੋਗ ਪ੍ਰਬੰਧਨ ਹੋਣਾ ਬਹੁਤ ਜ਼ਰੂਰੀ ਹੈ।

 

ਉਨ੍ਹਾਂ ਦੱਸਿਆ ਕਿ ਵਫ਼ਦ ਨੇ ਉਝ ਨਦੀ ਤੇ ਡੈਮ ਬਣਾਉਣ ਦਾ ਮੁੱਦਾ ਚੁੱਕਿਆ ਤਾਂ ਜੋ ਪੰਜਾਬ ਵੱਲ ਵਗਦੇ ਪਾਣੀ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਅਜਨਾਲਾ ਵਿੱਚ ਹੜ੍ਹਾਂ ਦੇ ਲਗਾਤਾਰ ਬਣੇ ਖ਼ਤਰੇ ਨੂੰ ਘਟਾਇਆ ਜਾ ਸਕੇ।

 

ਇਸ ਪ੍ਰੋਜੈਕਟ ਦੀ ਅਹਿਮੀਅਤ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਉਝ ਡੈਮ ਦੇ ਨਿਰਮਾਣ ਨਾਲ ਬਾਰ-ਬਾਰ ਆਉਂਦੇ ਹੜ੍ਹਾਂ ਦੇ ਖ਼ਤਰੇ ਦਾ ਵੱਡੇ ਪੱਧਰ ਤੇ ਪੱਕਾ ਹੱਲ ਹੋ ਜਾਵੇਗਾ। ਹੜ੍ਹ ਨਿਯੰਤਰਣ ਦੇ ਨਾਲ-ਨਾਲ ਇਹ ਪ੍ਰੋਜੈਕਟ ਬਿਜਲੀ ਪੈਦਾ ਕਰੇਗਾਸਿੰਚਾਈ ਲਈ ਨਹਿਰਾਂ ਮੁਹੱਈਆ ਕਰਵਾਏਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰੇਗਾ। ਇਹ ਸਰਹੱਦੀ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵੱਲ ਇੱਕ ਵੱਡਾ ਕਦਮ ਸਾਬਤ ਹੋ ਸਕਦਾ ਹੈ।

 

ਧਾਲੀਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲਾਂ ਕੋਲ ਇਹ ਮੁੱਦਾ ਚੁੱਕ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਇਹ ਮੁਲਾਕਾਤ ਕੇਂਦਰ ਸਰਕਾਰ ਅੱਗੇ ਸਿੱਧੇ ਤੌਰ ਤੇ ਮੰਗ ਰੱਖਣ ਅਤੇ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਤੇ ਜਲਦ ਕਾਰਵਾਈ ਦੀ ਮੰਗ ਕਰਨ ਲਈ ਕੀਤੀ ਗਈ ਸੀ।

 

ਧਾਲੀਵਾਲ ਨੇ ਕਿਹਾ ਕਿ ਅਜਨਾਲਾ ਦੇ ਲੋਕ ਪੀੜ੍ਹੀਆਂ ਤੋਂ ਬਾਰ-ਬਾਰ ਆਉਂਦੇ ਹੜ੍ਹਾਂ ਦੇ ਸਿੱਟੇ ਭੁਗਤ ਰਹੇ ਹਨ ਅਤੇ ਉਹ ਇੱਕ ਪੱਕੇ ਹੱਲ ਦੇ ਹੱਕਦਾਰ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਰਹੱਦੀ ਖੇਤਰ ਦੇ ਲੋਕਾਂ ਦੇ ਹਿੱਤ ਵਿੱਚ ਉਝ ਡੈਮ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਅੱਗੇ ਵਧਾਇਆ ਜਾਵੇ।

Leave a Reply

Your email address will not be published. Required fields are marked *