Live Updates
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ
1 min read

ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀ

ਪੰਜਾਬ ਦੀਆਂ ਮਹਿਲਾਵਾਂ ਨਾਲ ਜੁੜੀ ਵਿੱਤੀ ਸਹਾਇਤਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਐਲਾਨ ਕੀਤਾ ਹੈ। CM ਮਾਨ ਨੇ ਕਿਹਾ ਕਿ 1 ਅਕਤੂਬਰ ਨੂੰ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਮੁੜ ਸਹਾਇਤਾ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।

ਮੁੱਖ ਮੰਤਰੀ ਮੁਤਾਬਕ, ਇਸ ਵਾਰ ਵੀ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ। ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਆਮ ਸ਼੍ਰੇਣੀ ਦੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ।

ਇਸ ਹਿਸਾਬ ਨਾਲ ਤਿੰਨ ਮਹੀਨਿਆਂ ਦੀ ਇਕੱਠੀ ਕਿਸ਼ਤ ਆਮ ਸ਼੍ਰੇਣੀ ਲਈ 3,000 ਰੁਪਏ ਅਤੇ ਐੱਸ.ਸੀ. ਸ਼੍ਰੇਣੀ ਲਈ 4,500 ਰੁਪਏ ਬਣਦੀ ਹੈ। ਯੋਜਨਾ ਤਹਿਤ ਜੁਲਾਈ ਵਿੱਚ ਵੀ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਕਮ ਸਿੱਧੀ ਟਰਾਂਸਫਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ।

ਇਸ ਦੌਰਾਨ CM ਭਗਵੰਤ ਮਾਨ ਨੇ ਵਿਰੋਧੀ ਧਿਰਾਂ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਆਪਣੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਟੋਲ ਪਲਾਜ਼ਿਆਂ ਨਾਲ ਸਬੰਧਤ ਸਰਕਾਰੀ ਫ਼ੈਸਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਵਿੱਤੀ ਰਾਹਤ ਮਿਲੀ ਹੈ।

Leave a Reply

Your email address will not be published. Required fields are marked *