Live Updates
ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ
1 min read

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਰਕਰ ਸ਼ਾਮਿਲ ਹੋਏ।

 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਦੌਰ ਚੱਲ ਰਹਾ ਹੈ, ਪਰ ਬੀਜੇਪੀ ਨੇ ਈਡੀ ਦਾ ਦੌਰ ਜ਼ਿਆਦਾ ਵਧਾ ਦਿੱਤਾ ਹੈ, ਕਿਉਂਕਿ ਇਹ ਸਾਨੂੰ ਦਬਾਉਣਾ ਅਤੇ ਸਾਡੇ ‘ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਇਹਨਾਂ ਨੂੰ ਲੱਗਦਾ ਹੈ ਕਿ ਇਹ ਜਿੰਨਾ ਪ੍ਰੇਸ਼ਾਨ ਕਰਨਗੇ, ਉਨ੍ਹਾਂ ਸਾਡਾ ਧਿਆਨ ਇਸ ਪਾਸੇ ਆਵੇਗਾ ਅਤੇ ਪ੍ਰਚਾਰ ਤੋਂ ਧਿਆਨ ਘੱਟ ਜਾਵੇਗਾ। ਦਿੱਲੀ ਵਿੱਚ ਵੀ ਇਹਨਾਂ ਨੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਹੀ ਕੰਮ ਹੁਣ ਇੱਥੇ ਕਰ ਰਹੇ ਹਨ ਕਿ ਜਿਵੇਂ ਦਿੱਲੀ ‘ਚ ਚੋਣਾਂ ਜਿੱਤੀਆਂ ਸਨ, ਉਵੇਂ ਇੱਥੇ ਵੀ ਜਿੱਤ ਲੈਣਗੇ। ਉਨ੍ਹਾਂ ਕਿਹਾ ਕਿ ਇਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣੇ, ਜੇਕਰ ਪੰਜਾਬ ਵਿੱਚ ਦੁਬਾਰਾ ਸਰਕਾਰ ਬਣ ਗਈ ਤਾਂ ਇਹ ਫਿਰ ਪੂਰੇ ਦੇਸ਼ ਵਿੱਚ ਜਾਣਗੇ ਅਤੇ ਇਹਨਾਂ ਨੂੰ ਆਪਣਾ ਖ਼ਤਰਾ ਮਹਿਸੂਸ ਹੋਵੇਗਾ।

 

ਕਲਸੀ ਨੇ ਕਿਹਾ ਕਿ ਲੰਬੀ ਛਾਪੇਮਾਰੀ ਅਤੇ ਜਾਂਚ ਦੇ ਬਾਵਜੂਦ ਈਡੀ ਨੂੰ ਹੁਣ ਤੱਕ ਕੁਝ ਵੀ ਹਾਸਲ ਨਹੀਂ ਹੋਇਆ ਹੈ। ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਸੂਬੇ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਵੇਂ-ਜਿਵੇਂ ਪੰਜਾਬ ਵਿੱਚ ਚੋਣਾਂ ਨੇੜੇ ਆ ਰਹੀਆਂ ਹਨ, ਈਡੀ ਦੀ ਸਰਗਰਮੀ ਅਚਾਨਕ ਵਧ ਗਈ ਹੈ।

 

ਪ੍ਰਦਰਸ਼ਨ ਦੌਰਾਨ ‘ਆਪ‘ ਨੇਤਾਵਾਂ ਨੇ ਸਪੱਸ਼ਟ ਕੀਤਾ ਕਿ ਈਡੀ ਦੀ ਇਸ ਕਾਰਵਾਈ ਦਾ ਸਮਾਂ ਅਤੇ ਤਰੀਕਾ ਸਿਰਫ਼ ਸਰਕਾਰੀ ਅਧਿਕਾਰੀਆਂ ਨੂੰ ਡਰਾਉਣ ਅਤੇ ਧਮਕਾਉਣ ਦੀ ਨਾਕਾਮ ਕੋਸ਼ਿਸ਼ ਹੈ। ਚੋਣਾਂ ਤੋਂ ਪਹਿਲਾਂ ਈਡੀ ਦੀ ਇਹ ਲਗਾਤਾਰ ਦਬਿਸ਼ ਪ੍ਰਧਾਨ ਮੰਤਰੀ ਨਰੋਦਰ ਮੋਦੀ ਦੀ ਬੌਖਲਾਹਟ ਦੀ ਨਿਸ਼ਾਨੀ ਹੈ।

 

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਤੇ ‘ਆਪ‘ ਵਰਕਰ ਭਾਜਪਾ ਦੀ ਇਸ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ।

Leave a Reply

Your email address will not be published. Required fields are marked *