Live Updates
ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ
1 min read

ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਜਪ੍ਰਣਾਲੀ ਅਤੇ ਖਾਸ ਕਰਕੇ ਚੋਣਾਂ ਤੋਂ ਠੀਕ ਪਹਿਲਾਂ ਦੀ ਟਾਈਮਿੰਗ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਜਾਂਚ ਏਜੰਸੀਆਂ ਅਚਾਨਕ ਸਰਗਰਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਦਬਾਅ ਬਣਾਉਣ ਲਈ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਵਰਤੋਂ ਕਰਨਾ ਬਿਲਕੁਲ ਜਾਇਜ਼ ਨਹੀਂ ਹੈ ਅਤੇ ਇਹ ਲੋਕਤੰਤਰ ‘ਤੇ ਸਿੱਧਾ ਹਮਲਾ ਹੈ।

 

ਮੀਡੀਆ ਨਾਲ ਗੱਲਬਾਤ ਦੌਰਾਨ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ, ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਵੀ ਅਚਾਨਕ ਸਰਗਰਮ ਹੋ ਜਾਂਦੇ ਹਨ। ਇਸ ਤੋਂ ਅਜਿਹਾ ਲੱਗਦਾ ਹੈ ਜਿਵੇਂ ਇਹ ਅਦਾਰੇ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ। ਵਿਰੋਧੀ ਧਿਰਾਂ ਨੂੰ ਡਰਾਉਣ-ਧਮਕਾਉਣ ਅਤੇ ਦਬਾਅ ਪਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਜਾਇਜ਼ ਨਹੀਂ ਹੈ। ਇਹ ਲੋਕਤੰਤਰ ‘ਤੇ ਹਮਲਾ ਹੈ।”

 

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਪ੍ਰਧਾਨ ਨੇ ਕਿਹਾ, “ਅੱਜ ਜੋ ਲੋਕ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਈਡੀ ਦੀ ਕਾਰਵਾਈ ਦਾ ਸਵਾਗਤ ਕਰ ਰਹੇ ਹਨ, ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕੱਲ੍ਹ ਨੂੰ ਇਹ ਏਜੰਸੀ ਉਨ੍ਹਾਂ ਦੇ ਬੂਹੇ ‘ਤੇ ਵੀ ਪਹੁੰਚ ਸਕਦੀ ਹੈ। ਕਾਂਗਰਸ ਦੇ ਸੀਨੀਅਰ ਆਗੂਆਂ ਦੇ ਖਿਲਾਫ ਵੀ ਸੰਮਨ ਅਤੇ ਮਾਮਲੇ ਪੈਂਡਿੰਗ ਹਨ। ਵੱਡਾ ਮੁੱਦਾ ਇਹ ਹੈ ਕਿ ਕੀ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਿੱਤਾਂ ਲਈ ਕੀਤੀ ਜਾ ਰਹੀ ਹੈ? ਤੁਸੀਂ ਅਜਿਹੀ ਕਾਰਵਾਈ ਦਾ ਸਮਰਥਨ ਸਿਰਫ ਉਦੋਂ ਹੀ ਨਹੀਂ ਕਰ ਸਕਦੇ ਜਦੋਂ ਇਸ ਨਾਲ ਤੁਹਾਨੂੰ ਸਿਆਸੀ ਫਾਇਦਾ ਹੁੰਦਾ ਹੋਵੇ।”

 

ਜਾਂਚ ਏਜੰਸੀਆਂ ਦੀ ਕਾਰਜਪ੍ਰਣਾਲੀ ਅਤੇ ਉਨ੍ਹਾਂ ਦੀ ਸਜ਼ਾ ਦਿਵਾਉਣ ਦੀ ਦਰ ‘ਤੇ ਸਵਾਲ ਚੁੱਕਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀਆਂ ਵਿਆਪਕ ਸ਼ਕਤੀਆਂ ਕਾਰਨ ਉਨ੍ਹਾਂ ਲੋਕਾਂ ਦੇ ਭਵਿੱਖ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ ਜਿਨ੍ਹਾਂ ਨੂੰ ਲੰਬੇ ਸਮੇਂ ਤੱਕ ਗ੍ਰਿਫਤਾਰ ਕਰਕੇ ਹਿਰਾਸਤ ‘ਚ ਰੱਖਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ, “ਕਿਸੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮਹੀਨਿਆਂ ਜਾਂ ਸਾਲਾਂ ਤੱਕ ਹਿਰਾਸਤ ‘ਚ ਰੱਖਿਆ ਜਾ ਸਕਦਾ ਹੈ। ਪਰ ਜੇਕਰ ਉਹ ਵਿਅਕਤੀ ਆਖਰਕਾਰ ਬਰੀ ਹੋ ਜਾਂਦਾ ਹੈ, ਤਾਂ ਉਸ ਦੇ ਹੋਏ ਨੁਕਸਾਨ ਦਾ ਹਰਜਾਨਾ ਕੌਣ ਭਰੇਗਾ? ਉਸ ਦੀ ਜ਼ਿੰਦਗੀ ਦੇ ਉਹ ਸਾਲ ਕੌਣ ਮੋੜੇਗਾ? ਇਹ ਉਹ ਗੰਭੀਰ ਸਵਾਲ ਹਨ ਜੋ ਉਦੋਂ ਪੁੱਛੇ ਜਾਣੇ ਚਾਹੀਦੇ ਹਨ ਜਦੋਂ ਜਾਂਚ ਏਜੰਸੀਆਂ ਨੂੰ ਅਜਿਹੀਆਂ ਬੇਅੰਤ ਸ਼ਕਤੀਆਂ ਦਿੱਤੀਆਂ ਜਾਂਦੀਆਂ ਹਨ।”

 

ਆਪ ਆਗੂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਯੇਂਦਰ ਜੈਨ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੰਬੇ ਸਮੇਂ ਦੀ ਹਿਰਾਸਤ ਅਤੇ ਬਾਅਦ ਵਿੱਚ ਅਜਿਹੇ ਮਾਮਲਿਆਂ ਵਿੱਚ ਮਿਲ ਰਹੀਆਂ ਰਾਹਤਾਂ ਹੋਣ ਦੀਆਂ ਘਟਨਾਵਾਂ ਨੇ ਇਨ੍ਹਾਂ ਮਾਮਲਿਆਂ ਦੀ ਟਾਈਮਿੰਗ ਅਤੇ ਇਨ੍ਹਾਂ ਨੂੰ ਚਲਾਉਣ ਦੇ ਢੰਗ ‘ਤੇ ਸਵਾਲ ਖੜ੍ਹੇ ਕੀਤੇ ਹਨ।

 

ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦੀ ਕਾਰਵਾਈ ਦੀ ਟਾਈਮਿੰਗ ਖਾਸ ਕਰਕੇ ਉਦੋਂ ਸਵਾਲਾਂ ਦੇ ਘੇਰੇ ‘ਚ ਆਉਂਦੀ ਹੈ ਜਦੋਂ ਚੋਣਾਂ ਨੇੜੇ ਹੁੰਦੀਆਂ ਹਨ ਅਤੇ ਵਿਰੋਧੀ ਆਗੂਆਂ ਤੇ ਪਾਰਟੀਆਂ ਨੂੰ ਵੱਧ ਤੋਂ ਵੱਧ ਨਿਸ਼ਾਨਾ ਬਣਾਇਆ ਜਾਂਦਾ ਹੈ।

 

ਭਾਜਪਾ ਦੀਆਂ ਰੈਲੀਆਂ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਕਿਹਾ, “ਭਾਜਪਾ ਜਿੰਨੀਆਂ ਚਾਹੇ ਰੈਲੀਆਂ ਕਰ ਲਵੇ ਅਤੇ ਜਿੰਨੀਆਂ ਚਾਹੇ ਸਿਆਸੀ ਗਤੀਵਿਧੀਆਂ ਕਰ ਲਵੇ। ਪਰ ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਡਰਾਮਿਆਂ ਵੱਲ ਕੋਈ ਧਿਆਨ ਨਹੀਂ ਦੇਣਗੇ।”

 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਵਿੱਚ ਆਪਣੀ ਸਿਆਸੀ ਸਥਿਤੀ ਬਾਰੇ ਦਿੱਤੇ ਹਾਲੀਆ ਬਿਆਨਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਆਪਣੀ ਨਿਰਾਸ਼ਾ ਪ੍ਰਗਟ ਕੀਤੀ ਹੈ ਅਤੇ ਆਪਣੀ ਹਾਲਤ ਬਾਰੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੈਪਟਨ ਸਾਹਿਬ ਨਾਲ ਹਮਦਰਦੀ ਹੈ ਅਤੇ ਉਹ ਉਨ੍ਹਾਂ ਲਈ ਨੇਕ ਦਿਲ ਨਾਲ ਸ਼ੁੱਭਕਾਮਨਾਵਾਂ ਦਿੰਦੇ ਹਨ, ਨਾਲ ਹੀ ਉਨ੍ਹਾਂ ਚੇਤੇ ਕਰਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਆਪਣੀ ਗੱਲ ਬੇਬਾਕੀ ਨਾਲ ਕਹਿਣ ਲਈ ਜਾਣੇ ਜਾਂਦੇ ਹਨ।

 

ਜਦੋਂ ਅਮਨ ਅਰੋੜਾ ਤੋਂ ਪੁੱਛਿਆ ਗਿਆ ਕਿ ਕੀ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਨਿਓਤਾ ਦੇ ਸਕਦੀ ਹੈ, ਤਾਂ ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਵਿੱਚ ਅਜਿਹੀ ਕੋਈ ਵੀ ਚਰਚਾ ਨਹੀਂ ਹੋਈ ਹੈ।

Leave a Reply

Your email address will not be published. Required fields are marked *