Live Updates
ਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂ
1 min read

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਅਕਤੂਬਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਹ ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਬੁਲਾਈ ਗਈ ਹੈ। ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਦੇ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹੋਣਗੇ।

ਇਸ ਮੀਟਿੰਗ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਹਾਲਾਂਕਿ ਮੀਟਿੰਗ ਦਾ ਪੂਰਾ ਏਜੰਡਾ ਅਜੇ ਜਨਤਕ ਨਹੀਂ ਕੀਤਾ ਗਿਆ ਹੈ, ਪਰ ਪ੍ਰਸ਼ਾਸਨਿਕ ਅਤੇ ਨੀਤੀਗਤ ਮਾਮਲਿਆਂ ’ਤੇ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਸਬੰਧੀ ਵੀ ਵਿਚਾਰ ਕੀਤੇ ਜਾਣ ਦੀ ਚਰਚਾ ਹੈ। ਇਸ ਤੋਂ ਇਲਾਵਾ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ’ਤੇ ਵੀ ਕੈਬਨਿਟ ਵਿੱਚ ਚਰਚਾ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਵੀ ਸਰਕਾਰ ਵੱਲੋਂ ਲੋਕਾਂ ਅਤੇ ਮੁਲਾਜ਼ਮਾਂ ਨਾਲ ਜੁੜੇ ਕੁਝ ਐਲਾਨ ਕੀਤੇ ਜਾਣ ਦੀਆਂ ਉਮੀਦਾਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਝੋਨੇ ਦੀ ਖਰੀਦ, ਫਸਲਾਂ ਲਈ ਖਾਦ ਅਤੇ ਹੋਰ ਖੇਤੀਬਾੜੀ ਨਾਲ ਸਬੰਧਤ ਮੁੱਦੇ ਵੀ ਚਰਚਾ ਵਿੱਚ ਆ ਸਕਦੇ ਹਨ।

ਹੁਣ ਸਾਰਿਆਂ ਦੀਆਂ ਨਜ਼ਰਾਂ ਦੁਪਹਿਰ 2 ਵਜੇ ਹੋਣ ਵਾਲੀ ਇਸ ਕੈਬਨਿਟ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਮੀਟਿੰਗ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਕਿਹੜੇ ਮੁੱਦਿਆਂ ’ਤੇ ਅੰਤਿਮ ਫੈਸਲੇ ਲਏ ਜਾਂਦੇ ਹਨ ਅਤੇ ਕਿਹੜੇ ਨਵੇਂ ਐਲਾਨ ਸਾਹਮਣੇ ਆਉਂਦੇ ਹਨ।

Leave a Reply

Your email address will not be published. Required fields are marked *