Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

ਪੰਜਾਬ ਦੇ ਸਰਕਾਰੀ ਸਕੂਲਾਂ ’ਚ 9 ਅਕਤੂਬਰ ਨੂੰ ਮੈਗਾ PTM, 25 ਲੱਖ ਮਾਪਿਆਂ ਦੇ ਸ਼ਾਮਲ ਹੋਣ ਦੀ ਉਮੀਦ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਲਈ ਅਹਿਮ ਖ਼ਬਰ ਹੈ। ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਮੈਗਾ ‘ਮਾਪੇ-ਅਧਿਆਪਕ ਮਿਲਣੀ’ ਕਰਵਾਈ ਜਾ ਰਹੀ ਹੈ। ਇਸ ਤਹਿਤ ਕਰੀਬ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੀਟੀਐਮ ਹੋਵੇਗੀ, ਜਿਸ ਵਿੱਚ ਲਗਭਗ 25 ਲੱਖ ਮਾਪਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

‘ਹਰ ਦਿਨ, ਇੱਕ ਕਦਮ ਅੱਗੇ’ ਥੀਮ ਤਹਿਤ ਹੋਣ ਵਾਲੀ ਇਸ ਮੈਗਾ ਪੀਟੀਐਮ ਦਾ ਮੁੱਖ ਮਕਸਦ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਮੰਚ ’ਤੇ ਲਿਆ ਕੇ ਬੱਚਿਆਂ ਦੀ ਪੜ੍ਹਾਈ ਅਤੇ ਸਮੁੱਚੀ ਤਰੱਕੀ ਬਾਰੇ ਗੱਲਬਾਤ ਕਰਨਾ ਹੈ। ਇਸ ਦੌਰਾਨ ਮਾਪਿਆਂ ਨੂੰ ਆਪਣੇ ਬੱਚੇ ਦੀ ਕਾਰਗੁਜ਼ਾਰੀ, ਹਾਜ਼ਰੀ, ਸਮਰੱਥਾ ਅਤੇ ਉਨ੍ਹਾਂ ਖੇਤਰਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਜਿੱਥੇ ਬੱਚੇ ਨੂੰ ਹੋਰ ਮਦਦ ਦੀ ਲੋੜ ਹੈ।

ਮੀਟਿੰਗ ਦੌਰਾਨ ਅਧਿਆਪਕ ਮਾਪਿਆਂ ਨਾਲ ਬੱਚੇ ਦਾ ਰਿਪੋਰਟ ਕਾਰਡ ਸਾਂਝਾ ਕਰਨਗੇ ਅਤੇ ਉਸ ਦੀ ਕਲਾਸਰੂਮ ਪ੍ਰਫਾਰਮੈਂਸ ਬਾਰੇ ਵਿਸਥਾਰ ਨਾਲ ਚਰਚਾ ਕਰਨਗੇ। ਇਸ ਦੇ ਨਾਲ ਹੀ ਹਰ ਵਿਦਿਆਰਥੀ ਦੀਆਂ ਸਿੱਖਣ ਦੀਆਂ ਲੋੜਾਂ ਮੁਤਾਬਕ ਅੱਗੇ ਦੀ ਪੜ੍ਹਾਈ ਲਈ ਯੋਜਨਾ ਤਿਆਰ ਕਰਨ ’ਤੇ ਵੀ ਧਿਆਨ ਦਿੱਤਾ ਜਾਵੇਗਾ। ਮਾਪੇ ਅਧਿਆਪਕਾਂ ਨਾਲ ਆਪਣੇ ਸਵਾਲ ਸਾਂਝੇ ਕਰਨ ਦੇ ਨਾਲ ਇਹ ਵੀ ਜਾਣ ਸਕਣਗੇ ਕਿ ਉਹ ਘਰ ਵਿੱਚ ਬੱਚੇ ਦੀ ਪੜ੍ਹਾਈ ਵਿੱਚ ਕਿਵੇਂ ਸਹਾਇਤਾ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਮਾਪੇ ਆਪਣੇ ਬੱਚੇ ਨੂੰ ਤਰੱਕੀ ਕਰਦਾ ਦੇਖਣਾ ਚਾਹੁੰਦਾ ਹੈ ਅਤੇ ਸਕੂਲ ਤੇ ਪਰਿਵਾਰ ਦੀ ਸਾਂਝ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮੈਗਾ ਪੀਟੀਐਮ ਹਰੇਕ ਬੱਚੇ ਦੀ ਤਰੱਕੀ ਨੂੰ ਸਮਝਣ ਅਤੇ ਉਸ ਲਈ ਅਗਲਾ ਕਦਮ ਤੈਅ ਕਰਨ ਦਾ ਮੌਕਾ ਹੈ।

ਉੱਥੇ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦਾ ਧਿਆਨ ਹਰੇਕ ਵਿਦਿਆਰਥੀ ਨੂੰ ਨਿੱਜੀ ਧਿਆਨ ਦੇਣ ਅਤੇ ਉਸ ਦੀਆਂ ਲੋੜਾਂ ਮੁਤਾਬਕ ਸਿੱਖਣ ਦੀਆਂ ਯੋਜਨਾਵਾਂ ਤਿਆਰ ਕਰਨ ’ਤੇ ਹੈ। ਸਕੂਲਾਂ ਵੱਲੋਂ ਵਿਦਿਆਰਥੀ-ਸਹਾਇਤਾ ਪਹਿਲਕਦਮੀਆਂ ਬਾਰੇ ਵੀ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ, ਜਦਕਿ ਸਕੂਲ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੂੰ ਵੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ।

ਸਰਕਾਰ ਮੁਤਾਬਕ, ਇਹ ਮੈਗਾ ਪੀਟੀਐਮ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਕੂਲਾਂ ਅਤੇ ਮਾਪਿਆਂ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ। ਇਸ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਸਪੱਸ਼ਟ ਜਾਣਕਾਰੀ ਦੇਣ ਦੇ ਨਾਲ ਉਨ੍ਹਾਂ ਦੀ ਬਿਹਤਰ ਸਿੱਖਿਆ ਲਈ ਅੱਗੇ ਦੀ ਯੋਜਨਾ ’ਚ ਸ਼ਾਮਲ ਕੀਤਾ ਜਾਵੇਗਾ।

Leave a Reply

Your email address will not be published. Required fields are marked *