Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

‘ਵੋਟ-ਚੋਰੀ’ ਖ਼ਿਲਾਫ਼ ਸਭ ਨੂੰ ਸੜਕਾਂ ‘ਤੇ ਆਉਣਾ ਪਵੇਗਾ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ‘ਵੋਟ-ਚੋਰੀ‘ ਅਤੇ ਵਿਸ਼ੇਸ਼ ਸੰਘਣੀ ਸੋਧ (ਐਸ ਮਆਈਆਰ) ਪ੍ਰਕਿਰਿਆ ਵਿੱਚ ਕਥਿਤ ਅਨਿਯਮਿਤਤਾਵਾਂ ਵਿਰੁੱਧ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੀ ਮੁਹਿੰਮ ਦੇ ਸਮਰਥਨ ਵਿੱਚ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਰਹੀਆਂ ਨੌਜਵਾਨ ਜਥੇਬੰਦੀਆਂ ਨੂੰ ਆਪਣਾ ਸਮਰਥਨ ਦੇਵੇਗੀ। ਪੰਜਾਬ ਪ੍ਰਭਾਰੀ ਮਨੀਸ਼ ਸਿਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮੇਤ ਕਈ ‘ਆਪ‘ ਆਗੂ, ਹੋਰ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨੌਜਵਾਨ ਜਥੇਬੰਦੀਆਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਸਕਦੇ ਹਨ।

 

‘ਆਪ‘ ਪੰਜਾਬ ਪ੍ਰਭਾਰੀ ਮਨੀਸ਼ ਸਿਿਸੋਦੀਆ ਨੇ ਕਿਹਾ, “ਸਾਡੀ ਵੋਟ ਸਾਡੀ ਹੈ। ਇਹ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ ਕਿ ਜਦੋਂ ਚਾਹੇ ਖੋਹ ਲਈ ਜਾਵੇ ਜਾਂ ਆਪਣੀ ਮਰਜ਼ੀ ਨਾਲ ਚੋਰੀ ਕਰ ਲਈ ਜਾਵੇ।”

 

ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਆਪਣੀ ਸ਼ਮੂਲੀਅਤ ਦਾ ਐਲਾਨ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੈਂ ਵੀ ਸੀਜੇਪੀ ਦੇ ਸਮਰਥਨ ਵਿੱਚ ਭਲਕੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਵਾਂਗਾ। ਵੋਟਾਂ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਭ ਨੂੰ ਸੜਕਾਂ ‘ਤੇ ਆਉਣਾ ਪਵੇਗਾ। ਅਸੀਂ ਉਸ ਵੋਟ ਦੀ ਚੋਰੀ ਬਰਦਾਸ਼ਤ ਨਹੀਂ ਕਰਾਂਗੇ ਜੋ ਸਰਕਾਰਾਂ ਬਣਾਉਂਦੀ ਅਤੇ ਬਦਲਦੀ ਹੈ।”

 

‘ਆਪ‘ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਸਾਡੀ ਵੋਟ ਸਾਡੀ ਹੈ। ਇਹ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ ਕਿ ਜਦੋਂ ਚਾਹੇ ਲੈ ਲਈ ਜਾਵੇ ਜਾਂ ਜਦੋਂ ਚਾਹੇ ਚੋਰੀ ਕਰ ਲਈ ਜਾਵੇ।”

 

ਪ੍ਰਦਰਸ਼ਨ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਦੇਸ਼ ਅਤੇ ਲੋਕਤੰਤਰ ਦੀ ਰਾਖੀ ਲਈ ਸੀਜੇਪੀ ਵੱਲੋਂ ਭਲਕੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਬਹੁਤ ਮਹੱਤਵਪੂਰਨ ਹੈ। ‘ਵੋਟ-ਚੋਰੀ‘ ਕਰਨ ਵਾਲਿਆਂ ਖ਼ਿਲਾਫ਼ ਸਾਰਿਆਂ ਨੂੰ ਸੜਕਾਂ ‘ਤੇ ਉਤਰਨਾ ਪਵੇਗਾ। ਅਸੀਂ ਉਸ ਵੋਟ ਦੀ ਚੋਰੀ ਬਰਦਾਸ਼ਤ ਨਹੀਂ ਕਰਾਂਗੇ ਜੋ ਸਰਕਾਰਾਂ ਬਣਾਉਂਦੀ ਅਤੇ ਬਦਲਦੀ ਹੈ।”

 

ਸਨੀਅਰ ‘ਆਪ‘ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਸਾਡੀ ਵੋਟ ਸਾਡਾ ਅਧਿਕਾਰ ਹੈ, ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ ਹੈ।”

 

ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੰਦਿਆਂ ਉਨ੍ਹਾਂ ਕਿਹਾ, “ਭਾਜਪਾ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਡੇ ਵੋਟ ਦੇ ਅਧਿਕਾਰਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ CJP ਵੱਲੋਂ ਦਿੱਲੀ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਸਮਰਥਨ ਵਿੱਚ, ਅਸੀਂ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਧਰਨਾ ਦੇਵਾਂਗੇ।”

 

ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਵੋਟ ਸਾਡੇ ਲੋਕਤੰਤਰ ਦੀ ਨੀਂਹ ਹੈ, ਅਤੇ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮੈਂ ਵੀ ਵੋਟ ਦੇ ਅਧਿਕਾਰ ਦੀ ਰਾਖੀ ਲਈ ਸੀਜੇਪੀ ਦੇ ਸਮਰਥਨ ‘ਚ ਭਲਕੇ ਚੰਡੀਗੜ੍ਹ ‘ਚ ਆਵਾਜ਼ ਬੁਲੰਦ ਕਰਾਂਗੀ।”

 

‘ਆਪ‘ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਹਰ ਕਿਸੇ ਨੂੰ ਆਪਣੀ ਜ਼ਿੰਮੇਵਾਰੀ ਪਛਾਣਨੀ ਚਾਹੀਦੀ ਹੈ ਅਤੇ ‘ਵੋਟ-ਚੋਰੀ‘ ਕਰਨ ਵਾਲੇ ਚੋਣ ਕਮਿਸ਼ਨ ਨੂੰ ਹਟਾਉਣ ਲਈ ਸੜਕਾਂ ‘ਤੇ ਆਉਣਾ ਚਾਹੀਦਾ ਹੈ। ਮੈਂ ਵੀ ਭਲਕੇ ‘ਕਾਕਰੋਚ ਜਨਤਾ ਪਾਰਟੀ‘ ਦੇ ਸਮਰਥਨ ਵਿੱਚ ਸ਼ਾਮਲ ਹੋਵਾਂਗਾ ਤਾਂ ਜੋ ਲੋਕਤੰਤਰ ਦੀ ਰਾਖੀ ਕੀਤੀ ਜਾ ਸਕੇ।”

Leave a Reply

Your email address will not be published. Required fields are marked *