Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲਣਗੇ 2 ਕਰੋੜ ਰੁਪਏ, CM ਭਗਵੰਤ ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਸ਼ਹਿਰਾ ਪੰਨੂਆਂ ਵਿੱਚ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪੰਜਾਬ ਪੁਲਿਸ ਦੇ ASI ਇਕਬਾਲ ਸਿੰਘ ਦੇ ਪਰਿਵਾਰ ਲਈ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸ਼ਹੀਦ ਪੁਲਿਸ ਮੁਲਾਜ਼ਮ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਏ ASI ਇਕਬਾਲ ਸਿੰਘ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੀ ਮਦਦ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

ਮੁੱਖ ਮੰਤਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਸ਼ਹੀਦ ਦੇ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਵਿੱਚ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਵਜੋਂ ਦਿੱਤੇ ਜਾਣਗੇ, ਜਦਕਿ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।

ਇਸ ਦੌਰਾਨ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਵੀ ASI ਇਕਬਾਲ ਸਿੰਘ ਦੀ ਸ਼ਹਾਦਤ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਬਹਾਦਰ ਪੁਲਿਸ ਅਧਿਕਾਰੀ ਇਕਬਾਲ ਸਿੰਘ ਨੇ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਪੰਜਾਬ ਪੁਲਿਸ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

DGP ਨੇ ਅੱਗੇ ਕਿਹਾ ਕਿ ਸ਼ਹੀਦ ASI ਇਕਬਾਲ ਸਿੰਘ ਨੂੰ ਪੂਰੇ ਪੁਲਿਸ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਉਨ੍ਹਾਂ ਸ਼ਹੀਦ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।

Leave a Reply

Your email address will not be published. Required fields are marked *