ਮਾਨਸਾ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਤੋਂ ਬਾਅਦ ਸਿਆਸੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਇਸ ਵਾਰਦਾਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ, ਜਦਕਿ ਇਸ ਘਟਨਾ ਨੂੰ ਇੱਕ ਕੈਮਿਸਟ ਦੁਕਾਨ ਚਲਾਉਣ ਵਾਲੇ ਵਿਅਕਤੀ ਵੱਲੋਂ ਅੰਜਾਮ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।
ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮਾਨਸਾ ਵਿੱਚ ਹੋਇਆ ਕਤਲ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਬਲਤੇਜ ਪੰਨੂ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਮਾਮਲਾ ਚਰਚਾ ਵਿੱਚ ਹੈ ਅਤੇ ਹੁਣ ਇਸ ਕੇਸ ਵਿੱਚ ਪੁਲਿਸ ਦੀ ਅਗਲੀ ਕਾਰਵਾਈ ’ਤੇ ਨਜ਼ਰ ਬਣੀ ਹੋਈ ਹੈ।
