Live Updates
ਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂ
1 min read

ਟਾਈਗਰ ਸ਼ਰਾਫ ’ਤੇ ਹਮਲੇ ਨੂੰ ਲੈ ਕੇ ਮਾਲਵਿੰਦਰ ਕੰਗ ਦਾ ਕੇਂਦਰ ’ਤੇ ਹਮਲਾ

ਟਾਈਗਰ ਸ਼ਰਾਫ ’ਤੇ ਹੋਏ ਹਮਲੇ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੀ ਕਥਿਤ ਪੁਸ਼ਤਪਨਾਹੀ ਕਰ ਰਹੀ ਹੈ, ਜਿਸ ਕਾਰਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜਦੋਂ ਤੱਕ ਗੈਂਗਸਟਰਾਂ ਨੂੰ ਕਥਿਤ ਤੌਰ ’ਤੇ ਸੁਰੱਖਿਆ ਅਤੇ ਪੁਸ਼ਤਪਨਾਹੀ ਮਿਲਦੀ ਰਹੇਗੀ, ਉਦੋਂ ਤੱਕ ਇਸ ਤਰ੍ਹਾਂ ਦੀਆਂ ਘਟਨਾਵਾਂ ’ਤੇ ਰੋਕ ਲਗਾਉਣਾ ਮੁਸ਼ਕਲ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਣ ਲਈ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉੱਧਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਵੀ ਕੰਗ ਨੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਸੂਬੇ ਦੇ ਵਿਕਾਸ ਲਈ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ ਅਤੇ ਪੰਜਾਬ ਦੇ ਹਿੱਸੇ ਦੇ ਰੋਕੇ ਗਏ ਫੰਡ ਅਜੇ ਤੱਕ ਕਿਉਂ ਜਾਰੀ ਨਹੀਂ ਕੀਤੇ ਗਏ।

ਕੰਗ ਨੇ ਕਿਹਾ ਕਿ ਪੰਜਾਬ ਨੂੰ ਉਸ ਦੇ ਹੱਕ ਦੇ ਫੰਡ ਮਿਲਣੇ ਚਾਹੀਦੇ ਹਨ, ਤਾਂ ਜੋ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਨੇੜੇ ਆਉਣ ਕਾਰਨ ਹੀ ਕੇਂਦਰੀ ਆਗੂਆਂ ਵੱਲੋਂ ਪੰਜਾਬ ਦੇ ਦੌਰੇ ਕੀਤੇ ਜਾ ਰਹੇ ਹਨ।

ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਠੋਸ ਕਾਰਵਾਈ ਅਤੇ ਸੂਬੇ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਬਣਦਾ ਸਹਿਯੋਗ ਚਾਹੁੰਦੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਵਿਕਾਸ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ’ਤੇ ਆਪਣਾ ਰੁਖ਼ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *