ਮਿਸਰ ਵਿੱਚ ਹੋਈ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਪੰਜਾਬ ਦਾ ਮਾਣ ਵਧਾਉਣ ਵਾਲੇ ਨਾਭਾ ਦੇ ਨੌਜਵਾਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਕੀਤੀ। ਇਸ ਮੌਕੇ ਜਗਸ਼ੇਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।

ਮੁੱਖ ਮੰਤਰੀ ਮਾਨ ਨੇ ਇਸ ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਜਗਸ਼ੇਰ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਗਸ਼ੇਰ ਦੀ ਮਿਹਨਤ ਅਤੇ ਲਗਨ ਪੰਜਾਬ ਦੇ ਹੋਰਨਾਂ ਨੌਜਵਾਨਾਂ ਲਈ ਵੀ ਪ੍ਰੇਰਣਾ ਹੈ।
ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਹੋਣਹਾਰ ਖਿਡਾਰੀਆਂ ’ਤੇ ਮਾਣ ਹੈ। ਉਨ੍ਹਾਂ ਜਗਸ਼ੇਰ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਨਵੀਆਂ ਉਪਲਬਧੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
