Live Updates
ਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂ
1 min read

 ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵੱਲੋਂ ਦਿੱਤੇ ਬਿਆਨ “ਦੂਜੀਆਂ ਪਾਰਟੀਆਂ ਦੇ ਆਗੂ ਸਾਡੇ ਸੰਪਰਕ ਵਿੱਚ ਹਨ” ‘ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪਣੀ ਖੋ ਚੁੱਕੀ ਸਿਆਸੀ ਹੋਂਦ ਬਚਾਉਣ ਲਈ ਛਟਪਟਾ ਰਹੇ ਅਕਾਲੀ ਆਗੂ ਹੁਣ ਕੋਰੇ ਝੂਠ ਅਤੇ ਹਾਸੋਹੀਣੇ ਦਾਅਵਿਆਂ ਦਾ ਸਹਾਰਾ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਕੇ ਹਾਸ਼ੀਏ ‘ਤੇ ਧੱਕ ਦਿੱਤਾ ਹੈ, ਉਸ ਦੇ ਆਗੂਆਂ ਵੱਲੋਂ ਅਜਿਹੇ ਫੋਕੇ ਬਿਆਨ ਦੇਣਾ ਉਨ੍ਹਾਂ ਦੀ ਨਿਰਾਸ਼ਾ ਅਤੇ ਬੌਖਲਾਹਟ ਨੂੰ ਸਾਫ਼ ਦਰਸਾਉਂਦਾ ਹੈ। ਬਲਤੇਜ ਪੰਨੂ ਨੇ ਭੂੰਦੜ ਦੇ ਇਸ ਬਿਆਨ ‘ਤੇ ਤੰਜ ਕੱਸਦਿਆਂ ‘X’ ‘ਤੇ ਲਿਖਿਆ “‘ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਸਾਰੀਆਂ ਪਾਰਟੀਆਂ ਦੇ ਬੰਦੇ ਸਾਡੇ ਸੰਪਰਕ ਵਿਚ ਹਨ! ਭੂੰਦੜ ਸਾਹਿਬ ਤੁਹਾਡੇ ਆਪਣੇ ਬੰਦੇ ਤਾਂ ਤੁਹਾਡੇ ਸੰਪਰਕ ਵਿਚ ਰਹੇ ਨਹੀਂ, ਹੁੰਦੇ ਤਾਂ ਤਿੰਨ ਨਵੇਂ ਅਕਾਲੀ ਦਲ ਨਾ ਬਣਦੇ! ਅਕਾਲੀ ਦਲ ਬਾਦਲ ਬੀਤੇ ਸਮੇਂ ਦੀ ਗੱਲ ਹੋ ਗਿਆ ਹੈ “ਨਾ ਡਾਇਨਾਸੋਰ ਪਰਤਣਗੇ ਨਾ ਤੁਸੀਂ”। ਪੰਨੂ ਨੇ ਅੱਗੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਅਤੇ ਕੁਰਸੀ ਲਈ ਪੰਜਾਬ ਦੇ ਸਰਮਾਏ, ਜਵਾਨੀ ਅਤੇ ਭਾਈਚਾਰਕ ਸਾਂਝ ਦਾ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਦੇ ਗਲਤ ਫੈਸਲਿਆਂ ਅਤੇ ਪੰਥਕ ਰਾਜਨੀਤੀ ਤੋਂ ਮੁੱਖ ਮੋੜਨ ਕਰਕੇ ਹੀ ਅੱਜ ਅਕਾਲੀ ਦਲ ਵਿੱਚੋਂ ਉਨ੍ਹਾਂ ਦੇ ਆਪਣੇ ਪੁਰਾਣੇ ਟਕਸਾਲੀ ਅਤੇ ਸੀਨੀਅਰ ਸਾਥੀ ਵੀ ਬਾਗੀ ਹੋ ਕੇ ਕਿਨਾਰਾ ਕਰ ਚੁੱਕੇ ਹਨ।

ਅੱਜ ਅਕਾਲੀ ਦਲ ਅੰਦਰੂਨੀ ਬਗਾਵਤ ਅਤੇ ਧੜੇਬੰਦੀ ਦਾ ਸ਼ਿਕਾਰ ਹੋ ਕੇ ਪੂਰੀ ਤਰ੍ਹਾਂ ਬਿਖਰ ਚੁੱਕਾ ਹੈ, ਜਿਸ ਕਾਰਨ ਇਨ੍ਹਾਂ ਕੋਲ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਝੂਠੇ ਬਿਆਨਾਂ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਜਨਤਾ ਹੁਣ ਬਹੁਤ ਸਮਝਦਾਰ ਹੈ ਅਤੇ ਉਹ ਅਕਾਲੀ ਦਲ ਦੇ ਕਿਸੇ ਝੂਠੇ ਦਾਅਵਿਆਂ ਵਿੱਚ ਦੁਬਾਰਾ ਆਉਣ ਵਾਲੀ ਨਹੀਂ। ਮੁੱਖ ਮੰਤਰੀ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕ ਹਿੱਤਾਂ ਲਈ ਦਿਨ-ਰਾਤ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ, ਜਦਕਿ ਵਿਰੋਧੀ ਧਿਰਾਂ ਕੋਲ ਕੋਈ ਠੋਸ ਮੁੱਦਾ ਨਹੀਂ ਰਹਿ ਗਿਆ। ਅਕਾਲੀ ਆਗੂ ਦੂਜੀਆਂ ਪਾਰਟੀਆਂ ਦੇ ਬੰਦੇ ਸੰਪਰਕ ਵਿੱਚ ਹੋਣ ਦੇ ਦਾਅਵੇ ਕਰਨ ਦੀ ਬਜਾਏ ਆਪਣੀ ਢਹਿ-ਢੇਰੀ ਹੋ ਰਹੀ ਪਾਰਟੀ ਨੂੰ ਸੰਭਾਲਣ ਦਾ ਫਿਕਰ ਕਰਨ।

Leave a Reply

Your email address will not be published. Required fields are marked *