Live Updates
ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
1 min read

ਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਮਐਲਏ  ਹਰਮੀਤ ਸਿੰਘ ਸੰਧੂ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੇ ਸੁਨਹਿਰੀ ਭਵਿੱਖ ਲਈ ਗੈਂਗਸਟਰਵਾਦ ਦੇ ਗੰਭੀਰ ਮੁੱਦੇ ਨੂੰ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਪਾਰਟੀ ਜਾਂ ਹਲਕੇ ਦਾ ਮੁੱਦਾ ਨਹੀਂ, ਬਲਕਿ ਸਮੁੱਚੇ ਪੰਜਾਬ ਅਤੇ ਸਾਰੇ ਹਾਊਸ ਦਾ ਅਹਿਮ ਮਸਲਾ ਹੈ, ਜਿਸ ‘ਤੇ ਗੰਭੀਰਤਾ ਨਾਲ ਚਰਚਾ ਕਰਕੇ ਠੋਸ ਕਦਮ ਚੁੱਕਣੇ ਬੇਹੱਦ ਜ਼ਰੂਰੀ ਹਨ।

 

ਹਰਮੀਤ ਸਿੰਘ ਸੰਧੂ ਨੇ ਸਦਨ ਦੇ ਟੇਬਲ ‘ਤੇ ਇੱ ਸਰਕਾਰੀ ਦਸਤਾਵੇਜ਼ ਪੇਸ਼ ਕਰਦਿਆਂ ਦੱਸਿਆ ਕਿ ਇਹ ਕੋਈ ਸਾਧਾਰਨ ਕਾਗਜ਼ ਜਾਂ ਅਖ਼ਬਾਰ ਦੀ ਕਟਿੰਗ ਨਹੀਂ, ਸਗੋਂ ਇੱਕ ਗੰਭੀਰ ਅਪਰਾਧੀ ਵਿਰੁੱਧ ਜਾਰੀ ਹੋਇਆ ਰੈੱਡ ਕਾਰਨਰ ਨੋਟਿਸ ਹੈ। ਇਹ ਨੋਟਿਸ ਉਸ ਇਨਸਾਨ ਦਾ ਹੈ ਜਿਸ ਨੇ ਪੰਜਾਬ ਵਿੱਚ ਖੂਨ-ਖਰਾਬਾ ਕੀਤਾ, ਵੱਡੇ ਪੱਧਰ ‘ਤੇ ਨਸ਼ੇ ਦਾ ਕਾਰੋਬਾਰ ਚਲਾਇਆ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕੀਤੀ। ਉਨ੍ਹਾਂ ਨੇ ਉਨ੍ਹਾਂ ਇਮਾਨਦਾਰ ਅਫ਼ਸਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਹ ਦਸਤਾਵੇਜ਼ ਤਿਆਰ ਕੀਤਾ।

 

ਐਮਐਲਏ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਅਜਿਹੇ ਅਪਰਾਧਿਕ ਪਿਛੋਕੜ ਵਾਲੇ ਪਰਿਵਾਰ ਨੂੰ ਟਿਕਟ ਦੇਣ ਦੀ ਕਰੜੀ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਰੈੱਡ ਕਾਰਨਰ ਨੋਟਿਸ ਦਾ ਸਾਹਮਣਾ ਕਰ ਰਹੇ ਵਿਅਕਤੀ ਦੀ ਪਤਨੀ ਨੂੰ ਤਰਨ ਤਾਰਨ ਦਾ ਹਲਕਾ ਇੰਚਾਰਜ ਨਿਯੁਕਤ ਕਰਨਾ ਸਮੁੱਚੇ ਸਿਸਟਮ ਨੂੰ ਕਲੰਕਿਤ ਕਰਨ ਦੇ ਬਰਾਬਰ ਹੈ, ਜੋ ਕਿ ਅਪਰਾਧਿਕ ਅਨਸਰਾਂ ਨੂੰ ਸਿਆਸੀ ਪਨਾਹ ਦੇਣ ਦਾ ਵੱਡਾ ਸਬੂਤ ਹੈ।

 

ਹਰਮੀਤ ਸਿੰਘ ਸੰਧੂ ਨੇ ਸਪੀਕਰ ਤੋਂ ਮੰਗ ਕੀਤੀ ਕਿ ਚੋਣਾਂ ਵਿੱਚ ਵਰਤੇ ਗਏ ਪੈਸੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਜਾਵੇ ਤਾਂ ਜੋ ਚੋਣਾਂ ਦੌਰਾਨ ਵਰਤੀ ਗਈ ‘ਡਰੱਗ ਮਨੀ‘ ਦਾ ਸੱਚ ਸਾਹਮਣੇ ਆ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਮਾਰੇ ਗਏ ਸਰਪੰਚਾਂ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਜਦੋਂ ਇਹ ਕਤਲ ਹੋਏ, ਉਦੋਂ ਮੌਜੂਦਾ ਹਲਕਾ ਇੰਚਾਰਜ ਅਤੇ ਉਸ ਦਾ ਪਤੀ ਦੁਬਈ ਵਿੱਚ ਸਨ, ਜਿੱਥੋਂ ਇਸ ਕਤਲ ਦੀ ਸਾਜ਼ਿਸ਼ ਰਚੀ ਗਈ ਸੀ। ਇਸ ਲਈ ਇਸ ਵਿਦੇਸ਼ੀ ਸਾਜ਼ਿਸ਼ ਦੀ ਵੀ ਐਸਆਈਟੀ ਜਾਂ ਕਿਸੇ ਵਿਸ਼ੇਸ਼ ਅਧਿਕਾਰੀ ਰਾਹੀਂ ਨਿਰਪੱਖ ਜਾਂਚ ਕਰਵਾਈ ਜਾਵੇ।

 

ਆਪਣੇ ਬਿਆਨ ਵਿੱਚ ਐਮਐਲਏ ਸੰਧੂ ਨੇ ਪ੍ਰਸ਼ਾਸਨਿਕ ਢਾਂਚੇ ਦੇ ਵੱਕਾਰ ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਸਦਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਅੱਜ ਹੀ ਅਪਰਾਧੀਆਂ ‘ਤੇ ਨੱਥ ਨਾ ਪਾਈ ਗਈ ਤਾਂ ਕੱਲ੍ਹ ਨੂੰ ਜਦੋਂ ਅਜਿਹੇ ਗੈਂਗਸਟਰ ਵਿਧਾਨ ਸਭਾ ਦੀਆਂ ਕੁਰਸੀਆਂ ‘ਤੇ ਆ ਕੇ ਬੈਠਣਗੇ, ਤਾਂ ਕੀ ਇਮਾਨਦਾਰ ਆਈਪੀਐਸ ਅਤੇ ਆਈਏਐਸ ਅਫ਼ਸਰਾਂ ਨੂੰ ਉਨ੍ਹਾਂ ਨੂੰ ਸਲੂਟ ਮਾਰਨੇ ਪੈਣਗੇ? ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਸੁਰੱਖਿਅਤ ਭਵਿੱਖ ਲਈ ਸਮਾਂ ਰਹਿੰਦੇ ਅਜਿਹੇ ਅੰਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਲਾਜ਼ਮੀ ਹੈ।

Leave a Reply

Your email address will not be published. Required fields are marked *