‘ਆਪ’ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਮੁਲਜ਼ਮ !

ਤਰਨਤਾਰਨ ਵਿਚ ਸਰਪੰਚ ਕਤਲਕਾਂਡ ਮਾਮਲੇ ਨਾਲ ਜੁੜੀ ਖਬਰ ਸਾਹਮਣੇ ਆ ਹੀ ਹੈ। ਇਕ ਹੋਰ ਮੁਲਜ਼ਮ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੁਬਈ ਭੱਜਣ ਦੀ ਫਿਰਾਕ ਵਿਚ ਸੀ ਤੇ ਅੰਮ੍ਰਿਤਸਰ ਏਅਰਪੋਰਟ ਤੋਂ ਇਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਤਰਨਤਾਰਨ ਮੈਰਿਜ ਪੈਲੇਸ ਵਿਚ ‘ਆਪ’ ਸਰਪੰਚ ਦੇ ਕਤਲ ਮਾਮਲੇ ਵਿਚ ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਫਾਈਨਾਂਸਰ ਸੁਖਬੀਰ ਸਿੰਘ ਜਹਾਂਗੀਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਨੂੰ ਫਿਲਮੀ ਅੰਦਾਜ਼ ਵਿਚ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਨੂੰ ਪੁਲਿਸ ਵੱਲੋਂ ਫਲਾਈਟ ਤੋਂ ਉਤਰਵਾਇਆ ਗਿਆ ਤੇ ਗ੍ਰਿਫਤਾਰ ਕਰ ਲਿਆ ਗਿਆ। ਤਰਨਤਾਰਨ ਦੇ ਪਿੰਡ ਠੱਠੀਆਂ ਮਹੰਤਾ ਦੇ ਸਰਪੰਚ ਹਰਬਿੰਦਰ ਸਿੰਘ ਕਤਲ ਮਾਮਲੇ ਵਿਚ ਇਹ ਕਾਰਵਾਈ ਕੀਤੀ ਗਈ ਹੈ।
ਪੁਲਿਸ ਤੇ ਇਮੀਗ੍ਰੇਸ਼ਨ ਵਿਭਾਗ ਦੀ ਮੁਸਤੈਦੀ ਦੀ ਵਜ੍ਹਾ ਤੋਂ ਮੁਲਜ਼ਮ ਭੱਜਣ ਵਿਚ ਅਸਫਲ ਰਿਹਾ। ਪਿੰਡ ਸ਼ੇਰੋਂ ਵਿਖੇ ਸਿੱਧੂ ਫਾਰਮ ਉਤੇ ਇਕ ਵਿਆਹ ਸਮਾਗਮ ਵਿਚ ਸਰਪੰਚ ਦਾ ਕਤਲ ਹੋਇਆ ਸੀ। ਜਦੋਂ ਸਰਪੰਚ ਹਰਬਿੰਦਰ ਸਿਘ ਸਟੇਜ ਉਤੇ ਆਪਣੇ ਰਿਸ਼ਤੇਦਾਰਾਂ ਨਾਲ ਨੱਚ ਰਹੇ ਸੀ ਤਾਂ ਇਕ ਅਣਪਛਾਤੇ ਵਿਅਕਤੀ ਵੱਲੋਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਜਿਸ ਮਗਰੋਂ ਸਰਪੰਚ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪਹਿਲਾਂ ਵੀ ਬਹੁਤ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। 2 ਮੁੱਖ ਸ਼ੂਟਰ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।

Leave a Reply

Your email address will not be published. Required fields are marked *