ਪੰਜਾਬ ਸਰਕਾਰ ਖਾੜੀ ਦੇਸ਼ਾਂ ਖਾਸ ਕਰਕੇ ਦੁਬਈ ਦੇ ਵੱਖ-ਵੱਖ ਹਵਾਈ ਅੱਡਿਆਂ ‘ਤੇ ਫਸੇ ਪੰਜਾਬੀਆਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ। ਸੂਬਾ ਸਰਕਾਰ ਫਸੇ ਹੋਏ ਵਿਅਕਤੀਆਂ ਨਾਲ ਲਗਾਤਾਰ ਸੰਪਰਕ ਵਿਚ ਹੈ ਤੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ।

ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਆਏ ਹਨ। ਮਦਦ ਲਈ NRI Wing ਦੇ ਨੰਬਰ ਜਾਰੀ ਕੀਤੇ ਗਏ ਹਨ। ਹੈਲਪਲਾਈਨ ਨੰਬਰ 0172-2260042, 0172-2260043, +91 94787 79112 ਜਾਰੀ ਕੀਤੇ ਗਏ ਹਨ। ਖਾੜੀ ਦੇਸ਼ਾਂ ‘ਚ ਫਸੇ ਲੋਕਾਂ ਨੂੰ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। CM ਭਗਵੰਤ ਮਾਨ ਨੇ ਖੁਦ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਬ ਦੇਸ਼ਾਂ ਵਿੱਚ ਲੜਾਈ ਕਾਰਨ, ਬਹੁਤ ਸਾਰੇ ਪੰਜਾਬੀਆਂ ਨੂੰ ਇਨ੍ਹਾਂ ਦੇਸ਼ਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ, ਸਰਕਾਰ ਨੇ ਐਨਆਰਆਈ ਵਿੰਗ ਦੇ ਨੰਬਰ ਜਾਰੀ ਕੀਤੇ ਹਨ। ਇਨ੍ਹਾਂ ਦੇਸ਼ਾਂ ਵਿੱਚ ਫਸੇ ਕਿਸੇ ਵੀ ਵਿਅਕਤੀ ਜਾਂ ਪਰਿਵਾਰਕ ਮੈਂਬਰ ਨੂੰ ਤੁਰੰਤ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰਨਾ ਚਾਹੀਦਾ ਹੈ। ਮੈਂ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿੱਚ ਹਾਂ। ਅਸੀਂ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹਾਂ।
