ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਉਮਰ ਸੀਮਾ ਹੋਣੀ ਚਾਹੀਦੀ ਹੈ: ਅਮਨ ਅਰੋੜਾ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪੰਜਵੇਂ ਦਿਨ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਮਹੱਤਵਪੂਰਨ ਚਰਚਾ ਹੋਈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਿੱਥੇ ਸੋਸ਼ਲ ਮੀਡੀਆ ਦੇ ਕਈ ਫਾਇਦੇ ਹਨ, ਉੱਥੇ ਇਸ ਦੇ ਨੁਕਸਾਨ ਵੀ ਸਾਹਮਣੇ ਆ ਰਹੇ ਹਨ, ਖਾਸ ਕਰਕੇ ਬੱਚਿਆਂ ‘ਤੇ ਇਸਦਾ ਪ੍ਰਭਾਵ ਚਿੰਤਾ ਦਾ ਵਿਸ਼ਾ ਬਣ ਰਿਹਾ ਹੈ।

ਉਨ੍ਹਾਂ ਕਿਹਾ ਕਿ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਉਮਰ ਸੀਮਾ ਤੈਅ ਹੋਣੀ ਚਾਹੀਦੀ ਹੈ। ਸੋਸ਼ਲ ਮੀਡੀਆ ਬੈਨ ਕਰਨ ਨਾਲ ਕੰਮ ਨਹੀਂ ਚੱਲਣਾ, ਮਾਪਿਆਂ ਨੂੰ ਵੀ ਆਪਣੇ ਬੱਚਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਕੁਝ ਚਿੰਤਾਵਾਂ ਸਾਡੇ ਧਿਆਨ ਵਿੱਚ ਆਈਆਂ ਹਨ ਅਤੇ ਇਨ੍ਹਾਂ ਮੁੱਦਿਆਂ ‘ਤੇ ਕੰਮ ਸ਼ੁਰੂ ਕੀਤਾ ਗਿਆ ਹੈ। ਇਹ ਸਥਿਤੀ ਉਦੋਂ ਪੈਦਾ ਹੁੰਦੀ ਹੈ ਜਦੋਂ ਬੱਚੇ ਖੇਡ ਦੇ ਮੈਦਾਨ ਵਿੱਚ ਖੇਡਣ ਲਈ ਬਾਹਰ ਨਹੀਂ ਜਾਂਦੇ। ਸਰਕਾਰ 31,000 ਖੇਡ ਦੇ ਮੈਦਾਨ ਬਣਾ ਰਹੀ ਹੈ।

ਉਨ੍ਹਾਂ ਸਾਰਿਆਂ ਤੋਂ ਸੁਝਾਅ ਮੰਗੇ ਤਾਂ ਜੋ ਇਸ ਮੁੱਦੇ ‘ਤੇ ਇੱਕ ਚੰਗੀ ਨੀਤੀ ਬਣਾਈ ਜਾ ਸਕੇ। ਇਹ ਪ੍ਰਸਤਾਵ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਉਠਾਇਆ। ਉਨ੍ਹਾਂ ਕਿਹਾ ਕਿ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ ਅਤੇ ਇਸ ‘ਤੇ ਸਦਨ ਵਿੱਚ ਬਹਿਸ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਅਰੋੜਾ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਇੱਕ ਮਹੱਤਵਪੂਰਨ ਮੁੱਦਾ ਹੈ।

Leave a Reply

Your email address will not be published. Required fields are marked *