ਨਸ਼ਿਆਂ ਖਿਲਾਫ ਵੱਡੀ ਕਾਰਵਾਈ, ਸਰਹੱਦੀ ਮਾਡਿਊਲ ਬੇਨਕਾਬ, ਕਰੋੜਾਂ ਦੀ ਹੈਰੋਇਨ ਸਣੇ 3 ਗ੍ਰਿਫਤਾਰ

ਪੰਜਾਬ ਵਿੱਚ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ANTF ਅਤੇ BSF ਨੇ ਸਾਂਝੇ ਓਪਰੇਸ਼ਨ ਵਿੱਚ ਸਰਹੱਦ ਪਾਰ ਚੱਲ ਰਹੇ ਡਰੱਗ ਮਾਡਿਊਲ ਦਾ ਭੰਡਾਫੋੜ ਕਰ ਦਿੱਤਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ANTF ਪੰਜਾਬ ਤੇ BSF ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਏ.ਐਨ.ਟੀ.ਐਫ. ਪੰਜਾਬ ਵੱਲੋਂ ਬੀ.ਐਸ.ਐਫ. ਨਾਲ ਸਾਂਝੇ ਓਪਰੇਸ਼ਨ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ।

ਇਸ ਤਹਿਤ ਤਿੰਨ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 24.5 ਕਿਲੋਗ੍ਰਾਮ ਹੈਰੋਇਨ ਅਤੇ 21 ਲੱਖ ਰੁਪਏ ਦੇ ਡਰੱਗ ਮਨੀ ਤੇ ਇਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ ਤੇ ਨਾਲ ਹੀ ਕਈ ਗ੍ਰਿਫਤਾਰੀਆਂ ਵੀ ਹੋਈਆਂ ਹਨ।
ਗ੍ਰਿਫਤਾਰ ਵਿਅਕਤੀਆਂ ਵਿਚ ਜਗਜੀਤ ਸਿੰਘ, ਮਨਪ੍ਰੀਤ ਸਿੰਘ ਤੇ ਰੌਸ਼ਨ ਸਿੰਘ ਸ਼ਾਮਲ ਹਨ ਤਿੰਨੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਹਨ। ਮੁੱਢਲੀ ਜਾਂਚ ਵਿੱਚ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਸੰਬੰਧ ਸਾਹਮਣੇ ਆਏ ਹਨ। ਇਹ ਸਾਰੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

Leave a Reply

Your email address will not be published. Required fields are marked *