ਪੰਜਾਬ ਦੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਬਹੁਤ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਨੇ ਸੂਬੇ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ, ਕਿਉਂਕਿ ਇੱਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਭੁੱਲਰ ਤੋਂ ਮੰਤਰੀ ਅਹੁਦੇ ਤੋਂ ਅਸਤੀਫਾ ਲਿਆ ਸੀ। ਇੱਥੇ ਦਸ ਦਈਏ ਕਿ ਭੁੱਲਰ ਨੇ ਕਿਹਾ ਕਿ ਉਨ੍ਹਾਂ ਆਪ ਗ੍ਰਿਫ਼ਤਾਰੀ ਦਿੱਤੀ ਹੈ। ਇਹ ਗ੍ਰਿਫ਼ਤਾਰੀ ਮੰਡੀ ਗੋਬਿੰਦਗੜ੍ਹ ਵਿਖੇ ਹੋਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਲੈ ਕੇ ਟਵੀਟ ਕਰਕੇ ਜਾਣਕਾਰੀ ਦਿੱਤਾ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ..ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ..
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪ੍ਰੈਸ ਵਾਰਤਾ ਕਰਕੇ ਵੀ ਕਿਹਾ ਸੀ ਕਿ ਪਾਰਟੀ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕਰੇਗੀ।ਉਨ੍ਹਾਂ ਨੇ ਕਿਹਾ ਹੈ ਪਾਰਟੀ ਵਿੱਚ ਕੋਈ ਹੋਵੇ ਜੋ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਸਖਤ ਕਾਰਵਾਈ ਕੀਤਾ ਜਾਵੇਗੀ।
