ਪੰਜਾਬ ਵਿੱਚ ਫਿਰ ਬਦਲੇਗਾ ਮੌਸਮ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ; ਤੇਜ਼ ਹਵਾਵਾਂ ਦੀ ਸੰਭਾਵਨਾ

ਪੰਜਾਬ ਦਾ ਮੌਸਮ ਸ਼ਨੀਵਾਰ ਤੋਂ ਇਕ ਵਾਰ ਫਿਰ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਤਿੰਨ ਦਿਨਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜੋ ਕਿ ਸ਼ਨੀਵਾਰ ਤੋਂ ਸੋਮਵਾਰ ਤੱਕ ਲਾਗੂ ਰਹੇਗਾ। ਇਸ ਦੌਰਾਨ ਧੂੜ ਭਰੀ ਆੰਧੀ ਆਉਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਧੁੱਪ ਰਹੀ, ਨਾਲ ਹੀ ਬੱਦਲ ਵੀ ਛਾਏ ਰਹੇ। ਜ਼ਿਲ੍ਹਾ ਪਟਿਆਲਾ ਵਿੱਚ ਦਿਨ ਦਾ ਤਾਪਮਾਨ ਸਭ ਤੋਂ ਵੱਧ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਤੋਂ ਬਾਅਦ ਫਰੀਦਕੋਟ ਦਾ ਤਾਪਮਾਨ 33.9 ਡਿਗਰੀ ਸੈਲਸੀਅਸ, ਲੁਧਿਆਣਾ ਦਾ 33.6 ਡਿਗਰੀ ਸੈਲਸੀਅਸ, ਮੋਹਾਲੀ ਅਤੇ ਰੂਪਨਗਰ ਦਾ ਤਾਪਮਾਨ ਕ੍ਰਮਵਾਰ 32.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਔਸਤ ਤਾਪਮਾਨ 0.5 ਡਿਗਰੀ ਸੈਲਸੀਅਸ ਵੱਧ ਗਿਆ ਹੈ, ਜੋ ਕਿ ਆਮ ਤੋਂ 3.2 ਡਿਗਰੀ ਸੈਲਸੀਅਸ ਜ਼ਿਆਦਾ ਹੈ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਅਨੁਸਾਰ 28 ਮਾਰਚ ਤੋਂ 30 ਮਾਰਚ ਤੱਕ ਮੁੜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੌਰਾਨ ਗਰਜ-ਚਮਕ ਨਾਲ ਹਲਕੀ ਬਾਰਿਸ਼, ਅਤੇ 30-40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *