ਪੰਜਾਬ ਸਰਕਾਰ ਦੀ ਅੱਜ, 29 ਮਾਰਚ ਦੀ ਸ਼ਾਮ ਕੈਬਿਨੇਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼ਾਮ 5 ਵਜੇ ਮੁੱਖ ਮੰਤਰੀ ਦੇ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ 13 ਅਪ੍ਰੈਲ ਨੂੰ ਬੇਅਦਬੀ ਮਾਮਲੇ ‘ਤੇ ਕਾਨੂੰਨ ਬਣਾਉਣ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਕਈ ਹੋਰ ਪ੍ਰਸਤਾਵਾਂ ‘ਤੇ ਵੀ ਮੋਹਰ ਲੱਗ ਸਕਦੀ ਹੈ। ਸਰਕਾਰ ਦਾ ਧਿਆਨ ਹੁਣ 2027 ਵਿੱਚ ਹੋਣ ਵਾਲੀਆਂ ਚੋਣਾਂ ‘ਤੇ ਕੇਂਦ੍ਰਿਤ ਹੈ। ਇਸ ਤੋਂ ਪਹਿਲਾਂ ਬਜਟ ਸਮੇਤ ਕਈ ਮੁੱਦਿਆਂ ‘ਤੇ ਕੈਬਿਨੇਟ ਮੀਟਿੰਗਾਂ ਹੋ ਚੁੱਕੀਆਂ ਹਨ।
ਸੰਤ ਸਮਾਜ ਨਾਲ ਕਰ ਚੁੱਕੇ ਹਨ ਮੀਟਿੰਗ
ਇਸ ਤੋਂ ਪਹਿਲਾਂ ਸੀਐਮ ਕਹਿ ਚੁੱਕੇ ਹਨ ਕਿ ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਵਿਸਾਖੀ ਦੇ ਦਿਨ ਇਸ ਸਬੰਧੀ ਕਾਨੂੰਨ ਲਿਆਂਦਾ ਜਾਵੇਗਾ।
ਆਪਣੇ ਕਾਰਜਕਾਲ ਦੌਰਾਨ ਬੇਅਦਬੀ ਅਤੇ ਕਤਲਾਂ ਦੀਆਂ ਘਟਨਾਵਾਂ ਤੋਂ ਬਾਅਦ ਬਾਦਲਾਂ ਨੇ ਅੱਖਾਂ ਮੂੰਦ ਲਈਆਂ ਸਨ, ਉਨ੍ਹਾਂ ਦੇ ਵੱਡੇ-ਵੱਡੇ ਦਾਵਿਆਂ ਦੀ ਪੋਲ ਖੁਲ ਗਈ। ਲੋਕ ਕਿਸੇ ਵੀ ਹਾਲਤ ਵਿੱਚ ਬੇਅਦਬੀ ਨੂੰ ਨਹੀਂ ਭੁੱਲਣਗੇ, ਜਿਸ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ ਅਤੇ ਰਹੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਤ ਸਮਾਜ ਦੇ ਲੋਕਾਂ ਨਾਲ ਵੀ ਮੀਟਿੰਗ ਕੀਤੀ ਸੀ।
