ਵੱਡਾ ਝਟਕਾ! ਵਪਾਰਕ ਐਲਪੀਜੀ ਸਿਲੰਡਰ ਦੀ ਵਧੀਆ ਕੀਮਤਾਂ, ਜਾਣੋ ਨਵੀਆਂ ਦਰਾਂ

1 ਅਪ੍ਰੈਲ 2026 ਤੋਂ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਸ ਦੇ ਨਾਲ ਹੀ ਆਮ ਲੋਕਾਂ ਦੀ ਜੇਬ ‘ਤੇ ਅਸਰ ਪਾਉਣ ਵਾਲੇ ਕਈ ਵੱਡੇ ਬਦਲਾਅ ਵੀ ਲਾਗੂ ਹੋ ਗਏ ਹਨ।

ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਨਾਲ ਕੇਵਲ ਕੈਲੰਡਰ ਹੀ ਨਹੀਂ ਬਦਲਿਆ, ਸਗੋਂ ਤਨਖਾਹ, ਟੈਕਸ, ਰੇਲ ਯਾਤਰਾ ਅਤੇ ਡਿਜੀਟਲ ਭੁਗਤਾਨ ਨਾਲ ਜੁੜੇ ਕਈ ਨਿਯਮਾਂ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਸਦੇ ਨਾਲ ਹੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ।

ਪੱਛਮੀ ਏਸ਼ੀਆ ਵਿੱਚ ਵਧ ਰਹੇ ਤਣਾਅ ਅਤੇ ਦੁਨੀਆ ਭਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਚੜ੍ਹਣ ਕਾਰਨ ਵਪਾਰਕ ਐਲਪੀਜੀ ਸਿਲੰਡਰ ਮਹਿੰਗਾ ਹੋ ਗਿਆ ਹੈ। ਸਰਕਾਰ ਨੇ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 195.50 ਰੁਪਏ ਦਾ ਵਾਧਾ ਕੀਤਾ ਹੈ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਹੁਣ ਦਿੱਲੀ ਵਿੱਚ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2,078.50 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ 1 ਮਾਰਚ ਨੂੰ ਵੀ ਇਸ ਦੀ ਕੀਮਤ ਵਿੱਚ 114.50 ਰੁਪਏ ਦਾ ਵਾਧਾ ਕੀਤਾ ਗਿਆ ਸੀ।

ਹਾਲਾਂਕਿ ਘਰੇਲੂ ਰਸੋਈ ਗੈਸ ਵਰਤਣ ਵਾਲਿਆਂ ਲਈ ਕੁਝ ਰਾਹਤ ਹੈ। 14.2 ਕਿਲੋਗ੍ਰਾਮ ਵਾਲੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਇਸ ਵਾਰ ਕੋਈ ਬਦਲਾਅ ਨਹੀਂ ਕੀਤਾ ਗਿਆ। 7 ਮਾਰਚ ਨੂੰ 60 ਰੁਪਏ ਵਧਣ ਤੋਂ ਬਾਅਦ, ਦਿੱਲੀ ਵਿੱਚ ਇਸ ਦੀ ਕੀਮਤ ਹੁਣ ਵੀ 913 ਰੁਪਏ ‘ਤੇ ਕਾਇਮ ਹੈ।

Leave a Reply

Your email address will not be published. Required fields are marked *