ਭਾਰਤੀ ਸੰਗੀਤ ਜਗਤ ਲਈ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਦਾ ਦੇਹਾਂਤ ਹੋ ਗਿਆ ਹੈ। ਉਹ 92 ਸਾਲ ਦੀ ਉਮਰ ਵਿੱਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।
ਸ਼ਨੀਵਾਰ (11 ਅਪ੍ਰੈਲ) ਨੂੰ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਅੱਜ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ 4 ਵਜੇ ਕੀਤਾ ਜਾਵੇਗਾ।
ਆਸ਼ਾ ਭੌਂਸਲੇ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1940 ਦੇ ਦਹਾਕੇ ਵਿੱਚ ਕੀਤੀ ਸੀ ਅਤੇ 20 ਤੋਂ ਵੱਧ ਭਾਸ਼ਾਵਾਂ ਵਿੱਚ ਗੀਤ ਗਾ ਕੇ ਇੱਕ ਅਦੁੱਤੀਅ ਮਿਸਾਲ ਕਾਇਮ ਕੀਤੀ। ਉਨ੍ਹਾਂ ਦੇ ਨਾਮ ਕਰੀਬ 12,000 ਗੀਤ ਰਿਕਾਰਡ ਕਰਨ ਦਾ ਗਿਨੀਜ਼ ਵਰਲਡ ਰਿਕਾਰਡ ਵੀ ਦਰਜ ਹੈ।
ਉਨ੍ਹਾਂ ਨੂੰ ਆਪਣੇ ਸ਼ਾਨਦਾਰ ਯੋਗਦਾਨ ਲਈ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ 4 ਵਜੇ ਕੀਤਾ ਜਾਵੇਗਾ।
ਆਸ਼ਾ ਭੌਂਸਲੇ ਦੀ ਆਵਾਜ਼ ਅਤੇ ਉਨ੍ਹਾਂ ਦੀ ਵਿਰਾਸਤ ਸਦਾ ਲਈ ਸੰਗੀਤ ਪ੍ਰੇਮੀਆਂ ਦੇ ਦਿਲਾਂ ਵਿੱਚ ਜੀਉਂਦੀ ਰਹੇਗੀ।
