8ਵੀਂ ਜਮਾਤ ਵਿੱਚੋਂ ਅੱਵਲ ਆਉਣ ਵਾਲੀਆਂ ਧੀਆਂ ਨੂੰ CM ਨਿਵਾਸ ‘ਤੇ ਸਨਮਾਨ, CM ਮਾਨ ਨੇ ਕੀਤਾ ਹੌਸਲਾ ਅਫਜ਼ਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਜਮਾਤ ਵਿੱਚ ਟਾਪ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਤਿੰਨਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਮੁੱਖ ਮੰਤਰੀ ਨਿਵਾਸ ‘ਤੇ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਜਾਣਿਆ। ਫਿਰ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਇਹ ਆਪਣੇ ਆਪ ਵਿੱਚ ਇੱਕ ਨਵੀਂ ਪਹਿਲ ਹੈ। ਇਨ੍ਹਾਂ ਬੱਚਿਆਂ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਪਹਿਲਾਂ ਹੀ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਿੱਖਿਆ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਮੁਲਾਕਾਤ ਦੌਰਾਨ, ਮੁੱਖ ਮੰਤਰੀ ਨੇ ਹਰੇਕ ਬੱਚੇ ਦੇ ਤਜਰਬਿਆਂ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਇਸ ਤਰ੍ਹਾਂ ਅੱਵਲ ਆਉਣ ਲਈ ਪ੍ਰੇਰਿਆ। ਮੁੱਖ ਮੰਤਰੀ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਲਿਖਿਆ ਕਿ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ‘ਚੋਂ ਅੱਵਲ ਰਹਿਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਖ਼ਾਸ ਮੌਕੇ ‘ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਦਿਲੋਂ ਵਧਾਈਆਂ ਦਿੱਤੀਆਂ।

Leave a Reply

Your email address will not be published. Required fields are marked *