ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ, 5 ਦਿਨਾਂ ਲਈ ਗਰਮੀ ਤੋਂ ਰਾਹਤ, ਤੇਜ਼ ਹਵਾਵਾਂ ਦਾ Yellow Alert ਜਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਅੱਜ 2 ਮਈ ਤੋਂ ਅਗਲੇ ਪੰਜ ਦਿਨਾਂ ਤੱਕ ਗਰਮੀ ਤੋਂ ਕਾਫ਼ੀ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਇਸ ਸਥਿਤੀ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਦੇ ਅਸਰ ਨਾਲ ਮੈਦਾਨੀ ਖੇਤਰਾਂ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ਵਿਚ ਤਾਪਮਾਨ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਹੁਣ ਆਮ ਨਾਲੋਂ 2.8 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਸੱਤ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਰੂਪਨਗਰ ਸ਼ਾਮਲ ਹਨ। ਕੁਝ ਥਾਵਾਂ ‘ਤੇ ਬਿਜਲੀ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।

ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ ਹੈ। 11 ਜ਼ਿਲ੍ਹਿਆਂ ਵਿੱਚ ਤਾਪਮਾਨ 35 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਬਠਿੰਡਾ ਏਅਰ ਫੋਰਸ ਸਟੇਸ਼ਨ ‘ਤੇ ਸਭ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਤਾਪਮਾਨ 35.8 ਡਿਗਰੀ ਸੈਲਸੀਅਸ, 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਲੁਧਿਆਣਾ ਵਿੱਚ ਤਾਪਮਾਨ 35.2 ਡਿਗਰੀ ਸੈਲਸੀਅਸ, 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਟਿਆਲਾ ਵਿੱਚ ਤਾਪਮਾਨ 35.6 ਡਿਗਰੀ ਸੈਲਸੀਅਸ, 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਚੰਡੀਗੜ੍ਹ ਵਿੱਚ ਤਾਪਮਾਨ 35.2 ਡਿਗਰੀ ਸੈਲਸੀਅਸ, 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਠਾਨਕੋਟ 36 ਡਿਗਰੀ ਸੈਲਸੀਅਸ ‘ਤੇ ਸਥਿਰ ਰਿਹਾ।

ਮੌਸਮ ਵਿਭਾਗ ਨੇ ਕਿਸਾਨਾਂ ਨੂੰ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਨੁਕਸਾਨ ਪ੍ਰਤੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਅਗਲੇ ਪੰਜ ਦਿਨਾਂ ਤੱਕ ਮੌਸਮ ਵਿਗੜਨ ਦਾ ਅਨੁਮਾਨ ਹੈ, ਜਿਸ ਨਾਲ ਗਰਮੀ ਤੋਂ ਕਾਫ਼ੀ ਰਾਹਤ ਮਿਲੇਗੀ।

Leave a Reply

Your email address will not be published. Required fields are marked *