ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਲਾਕਾਤ, ਕਿਹਾ- “ਪੰਜਾਬ ‘ਚ ਗੱਦਾਰੀ ਬਰਦਾਸ਼ਤ ਨਹੀਂ”

ਨਵੀਂ ਦਿੱਲੀ ‘ਚ ਅੱਜ ਪੰਜਾਬ ਦੀ ਰਾਜਨੀਤੀ ਨਾਲ ਜੁੜਿਆ ਇਕ ਅਹਿਮ ਵਿਕਾਸ ਦੇਖਣ ਨੂੰ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਉੱਚ-ਸਤ੍ਹਾ ਮੀਟਿੰਗ ਤੋਂ ਬਾਅਦ CM ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਈ ਅਹਿਮ ਮਸਲਿਆਂ ‘ਤੇ ਆਪਣਾ ਸਟੈਂਡ ਸਪੱਸ਼ਟ ਕੀਤਾ।

ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮਨਮਰਜ਼ੀ ਨਹੀਂ ਚੱਲ ਸਕਦੀ ਅਤੇ ਇਸ ਤਰ੍ਹਾਂ ਦੀ ਦਲ-ਬਦਲੀ ਲੋਕਤੰਤਰ ਦੀ ਰੂਹ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੀ “ਗੱਦਾਰੀ” ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਬਹੁਤ ਹੀ ਵਧੀਆ ਮਾਹੌਲ ਵਿਚ ਗੱਲਬਾਤ ਬਾਅਦ ਹੋਈ। ਅਸੀਂ ਉਨ੍ਹਾਂ ਕੋਲੋਂ 7 ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਦੀ ਮੰਗ ਕੀਤੀ। ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਮੈਂ ਸੰਵਿਧਾਨ ਦੇ ਮਾਹਰਾਂ ਦੇ ਨਾਲ ਗੱਲਬਾਤ ਕਰਕੇ ਤੁਹਾਨੂੰ ਦੱਸਾਂਗੀ ਅਤੇ ਉਨ੍ਹਾਂ ਕਿਹਾ ਕਿ ਤੁਸੀਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹੋ। ਉਨ੍ਹਾਂ ਕਿਹਾ ਕਿ ਅਸੀਂ ਰਾਸ਼ਟਰਪਤੀ ਕੋਲੋਂ ਇਹ ਵੀ ਮੰਗ ਕੀਤੀ ਕਿ ਸੰਵਿਧਾਨ ਵਿਚ ਅਨੇਕਾਂ ਸੋਧਾਂ ਹੋ ਚੁੱਕੀ ਅਤੇ ਇਸ ਇਕ ਵਾਰ ਫਿਰ ਤੋਂ ਸੋਧ ਕਰਕੇ ਰੀਕਾਲ ਦਾ ਕਾਨੂੰਨ ਲਿਆਂਦਾ ਜਾਣਾ ਚਾਹੀਦਾ ਹੈ। ਪੱਛਮੀ ਬੰਗਾਲ ’ਚ ਮਿਲੀ ਜਿੱਤ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਭਾਜਪਾ ਦੇ ਪੰਜਾਬ ’ਚ ਦੋ ਵਿਧਾਇਕ ਹਨ ਅਤੇ ਅਗਲੀ ਵਾਰੀ ਇਹ ਗਿਣਤੀ ਜ਼ੀਰੋ ਹੋ ਜਾਵੇਗੀ। ਪੰਜਾਬ ਭਾਜਪਾ ਤੋਂ ਡਰਨ ਵਾਲਾ ਨਹੀਂ ਹੈ।

Leave a Reply

Your email address will not be published. Required fields are marked *