ਪੰਜਾਬ ਮੋਦੀ ਦੀ ਜਿੱਤ ਦੇ ਇਸ ਸਿਲਸਿਲੇ ਨੂੰ ਰੋਕੇਗਾ, ਭਾਜਪਾ ਨੂੰ ਨਿਰਣਾਇਕ ਹਾਰ ਦਾ ਸਾਹਮਣਾ ਕਰਨਾ ਪਵੇਗਾ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਸ਼ਲ ਮੀਡੀਆ ਤੇ ਭਾਜਪਾ ਆਗੂ ਵੱਲੋਂ ਪੰਜਾਬ ਦੇ ਚੁਣੇ ਹੋਏ ਵਿਧਾਇਕਾਂ ਦੀ ਤੁਲਨਾ “ਭੇਡਾਂ-ਬੱਕਰੀਆਂ” ਨਾਲ ਕਰਨ ਵਾਲੀ ਵਿਵਾਦਤ ਟਿੱਪਣੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ‘ਆਪ’ ਆਗੂਆਂ ਨੇ ਇਸ ਬਿਆਨ ਨੂੰ ਨਾ ਸਿਰਫ਼ ਚੁਣੇ ਹੋਏ ਨੁਮਾਇੰਦਿਆਂ ਦਾਸਗੋਂ ਪੰਜਾਬ ਦੇ ਲਗਭਗ ਤਿੰਨ ਕਰੋੜ ਲੋਕਾਂ ਦੇ ਲੋਕਤੰਤਰੀ ਫਤਵੇ ਦਾ ਘੋਰ ਅਪਮਾਨ ਕਰਾਰ ਦਿੱਤਾ ਹੈ।

 

ਆਪ‘ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਪ‘ ਦੇ ਸਾਰੇ ਵਿਧਾਇਕ ਅਤੇ ਮੰਤਰੀ ਪਾਰਟੀ ਲੀਡਰਸ਼ਿਪ ਅਤੇ ਪੰਜਾਬ ਦੇ ਲੋਕਾਂ ਨਾਲ ਇੱਕਜੁੱਟ ਖੜ੍ਹੇ ਹਨ। ਹਾਲ ਹੀ ਵਿੱਚ ਚਲਾਈਆਂ ਗਈਆਂ ਗੁੰਮਰਾਹਕੁੰਨ ਮੁਹਿੰਮਾਂ ਦਾ ਹਵਾਲਾ ਦਿੰਦੇ ਹੋਏ ਧਾਲੀਵਾਲ ਨੇ ਕਿਹਾ ਕਿ ‘ਆਪ’ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਦਿੱਲੀ ਜਾ ਕੇ ਆਪਣੀ ਏਕਤਾ ਅਤੇ ਸਰਕਾਰ ਦੇ ਕੰਮਾਂ ਪ੍ਰਤੀ ਸਮਰਥਨ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਭਾਜਪਾ ਆਗੂ ਦੇ ਟਵੀਟ ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਨੂੰ “ਸ਼ਰਮਨਾਕਅਪਮਾਨਜਨਕ ਅਤੇ ਜਨਤਾ ਦੁਆਰਾ ਚੁਣੇ ਗਏ ਨੁਮਾਇੰਦਿਆਂ ਦੀ ਮਰਿਆਦਾ ਦਾ ਅਪਮਾਨ” ਦੱਸਿਆ।

 

ਧਾਲੀਵਾਲ ਨੇ ਐਲਾਨ ਕੀਤਾ ਕਿ ਅਜਿਹੀ ਭੱਦੀ ਭਾਸ਼ਾ ਦੀ ਵਰਤੋਂ ਵਿਰੁੱਧ ‘ਆਪ’ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਅਧਿਕਾਰਤ ਸ਼ਿਕਾਇਤ ਦਰਜ ਕਰਵਾਏਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ ਅਤੇ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਅਜਿਹੇ ਹੰਕਾਰ ਦਾ ਮੂੰਹਤੋੜ ਜਵਾਬ ਦੇਣਗੇ।

 

ਧਾਲੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਸਿਆਸੀ ਦਬਦਬੇ ਨੂੰ ਚੁਣੌਤੀ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਿੱਤ ਦੀ ਮੁਹਿੰਮ ਨੂੰ ਨਿਰਣਾਇਕ ਤੌਰ ਤੇ ਰੋਕਣਗੇ। ਉਨ੍ਹਾਂ ਕਿਹਾ ਕਿ ਪੰਜਾਬੀ ਭਾਜਪਾ ਦੇ ਹੰਕਾਰ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਵਿਰੁੱਧ ਡਟ ਕੇ ਖੜ੍ਹਨਗੇ ਅਤੇ ਚੇਤਾਵਨੀ ਦਿੱਤੀ ਕਿ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਸਖ਼ਤ ਸਿਆਸੀ ਸਬਕ ਸਿਖਾਇਆ ਜਾਵੇਗਾ।

 

ਧਾਲੀਵਾਲ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਨਿਆਂ ਵਿਰੁੱਧ ਲੜਨ ਦਾ ਰਿਹਾ ਹੈ ਅਤੇ ਉਹ ਇੱਕ ਵਾਰ ਫਿਰ ਭਾਜਪਾ ਨੂੰ ਹਰਾਉਣ ਅਤੇ ਦੇਸ਼ ਭਰ ਵਿੱਚ ਇੱਕ ਸਪੱਸ਼ਟ ਸੰਦੇਸ਼ ਦੇਣ ਲਈ ਇੱਕਜੁੱਟ ਹੋਵੇਗਾ।

 

ਮੰਤਰੀ ਅਮਨ ਅਰੋੜਾ ਨੇ ਵੀ ਇਸ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ, “ਭਾਜਪਾ ਵੱਲੋਂ ਪੰਜਾਬ ਦੇ ਚੁਣੇ ਹੋਏ ਵਿਧਾਇਕਾਂ ਦੀ ਤੁਲਨਾ ਪਸ਼ੂਆਂ ਨਾਲ ਕਰਨਾ ਬਿਲਕੁਲ ਸ਼ਰਮਨਾਕ ਹੈ। ਤੁਸੀਂ ਸਿਰਫ਼ ਸਿਆਸਤਦਾਨਾਂ ਦਾ ਹੀ ਅਪਮਾਨ ਨਹੀਂ ਕਰ ਰਹੇਸਗੋਂ ਤਿੰਨ ਕਰੋੜ ਪੰਜਾਬੀਆਂ ਦੇ ਲੋਕਤੰਤਰੀ ਫਤਵੇ ਦਾ ਅਪਮਾਨ ਕਰ ਰਹੇ ਹੋ।” ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਮੁਆਫੀ ਦੀ ਮੰਗ ਕੀਤੀ।

 

ਪੰਜਾਬ ਦੀ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ “ਭੇਡਾਂ-ਬੱਕਰੀਆਂ” ਕਹਿ ਕੇ ਭਾਜਪਾ ਨੇ ਪੰਜਾਬ ਦੀ ਸਮੁੱਚੀ ਆਬਾਦੀ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ, “ਇਹ ਹੰਕਾਰ ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ,” ਅਤੇ ਪੀਐਮ ਮੋਦੀ ਨੂੰ ਬਿਨਾਂ ਕਿਸੇ ਦੇਰੀ ਦੇ ਮੁਆਫੀ ਮੰਗਣ ਦੀ ਅਪੀਲ ਕੀਤੀ।

 

ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕਰਦਿਆਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਹ ਟਿੱਪਣੀ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਨੂੰ ਬੇਨਕਾਬ ਕਰਦੀ ਹੈ ਅਤੇ ਤਿੰਨ ਕਰੋੜ ਪੰਜਾਬੀਆਂ ਦਾ ਸਿੱਧਾ ਅਪਮਾਨ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਅਜਿਹੀ ਭਾਸ਼ਾ ਭਾਜਪਾ ਦੀ “ਘਟੀਆ ਮਾਨਸਿਕਤਾ” ਨੂੰ ਦਰਸਾਉਂਦੀ ਹੈ ਅਤੇ ਕਿਹਾ ਕਿ ਪੰਜਾਬੀ ਅਜਿਹੀ ਬੇਅਦਬੀ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ।

 

ਡਾ. ਬਲਬੀਰ ਸਿੰਘਰਵਜੋਤ ਸਿੰਘਮੋਹਿੰਦਰ ਭਗਤਲਾਲ ਚੰਦ ਕਟਾਰੂਚੱਕਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਸਮੇਤ ਕਈ ਹੋਰ ਮੰਤਰੀਆਂ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ‘ ‘ਤੇ ਇਸ ਟਿੱਪਣੀ ਦੀ ਨਿਖੇਧੀ ਕੀਤੀ ਅਤੇ ਜਵਾਬਦੇਹੀ ਦੀ ਮੰਗ ਕੀਤੀ।

 

ਆਪ‘ ਪੰਜਾਬ ਨੇ ਦੁਹਰਾਇਆ ਕਿ ਚੁਣੇ ਹੋਏ ਨੁਮਾਇੰਦਿਆਂ ਦਾ ਅਪਮਾਨ ਕਰਨਾ ਪੰਜਾਬ ਦੇ ਲੋਕਾਂ ਦਾ ਅਪਮਾਨ ਕਰਨ ਦੇ ਬਰਾਬਰ ਹੈ ਅਤੇ ਭਾਜਪਾ ਨੂੰ ਭਵਿੱਖ ਵਿੱਚ ਅਜਿਹੇ ਬਿਆਨ ਦੇਣ ਤੋਂ ਵਰਜਿਆ। ਪਾਰਟੀ ਨੇ ਸਟੈਂਡ ਲਿਆ ਕਿ ਉਹ ਸਿਆਸੀ ਹਮਲਿਆਂ ਦੀ ਪਰਵਾਹ ਕੀਤੇ ਬਿਨਾਂ ਇੱਕਜੁੱਟ ਹੈ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ।

Leave a Reply

Your email address will not be published. Required fields are marked *