ਪੰਜਾਬ ਬੋਰਡ ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਵਿਦਿਆਰਥੀਆਂ ‘ਚ ਖੁਸ਼ੀ ਦੀ ਲਹਿਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਜਮਾਤ ਦੇ ਨਤੀਜੇ ਅਧਿਕਾਰਿਕ ਤੌਰ ‘ਤੇ ਐਲਾਨ ਦਿੱਤੇ ਗਏ ਹਨ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਨਤੀਜਿਆਂ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਇਸ ਸਾਲ ਲੱਖਾਂ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਭਾਗ ਲਿਆ ਅਤੇ ਬੋਰਡ ਵੱਲੋਂ ਸਾਰੇ ਨਤੀਜੇ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਵਿਦਿਆਰਥੀ ਹੁਣ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਆਸਾਨੀ ਨਾਲ ਆਪਣਾ ਰਿਜ਼ਲਟ ਦੇਖ ਸਕਦੇ ਹਨ।

ਬੋਰਡ ਅਨੁਸਾਰ ਇਸ ਸਾਲ ਕਰੀਬ 2.84 ਲੱਖ ਵਿਦਿਆਰਥੀਆਂ ਨੇ 10ਵੀਂ ਦੀ ਪ੍ਰੀਖਿਆ ਦਿੱਤੀ ਸੀ। ਨਤੀਜਿਆਂ ਵਿੱਚ ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੂਬੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਲੀਨ ਨੇ 650 ਵਿੱਚੋਂ 646 ਅੰਕ ਪ੍ਰਾਪਤ ਕੀਤੇ। ਦੂਜੇ ਸਥਾਨ ‘ਤੇ ਰੋਪੜ ਦੇ ਮਨੀ ਮਹੇਸ਼ ਸ਼ਰਮਾ ਰਹੇ, ਜਿਨ੍ਹਾਂ ਨੇ 645 ਅੰਕ ਹਾਸਲ ਕੀਤੇ। ਇਸੇ ਤਰ੍ਹਾਂ ਹੁਸ਼ਿਆਰਪੁਰ ਦੀ ਰੀਆ ਰਾਣੀ ਨੇ ਵੀ 645 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਨਤੀਜੇ ਦੇਖਣ ਦੀ ਪੂਰੀ ਪ੍ਰਕਿਰਿਆ ਆਨਲਾਈਨ ਉਪਲਬਧ ਕਰਵਾਈ ਗਈ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਵੈੱਬਸਾਈਟ ਦੇ ਹੋਮ ਪੇਜ ‘ਤੇ ਦਿੱਤੇ “Results” ਲਿੰਕ ‘ਤੇ ਕਲਿੱਕ ਕਰਕੇ 10ਵੀਂ ਜਮਾਤ ਦੇ ਨਤੀਜੇ ਚੁਣਣੇ ਹੋਣਗੇ। ਇਸ ਤੋਂ ਬਾਅਦ ਵਿਦਿਆਰਥੀ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਆਪਣਾ ਰਿਜ਼ਲਟ ਵੇਖ ਸਕਣਗੇ। ਨਤੀਜੇ ਨੂੰ ਡਾਊਨਲੋਡ ਜਾਂ ਪ੍ਰਿੰਟ ਵੀ ਕੀਤਾ ਜਾ ਸਕਦਾ ਹੈ।

ਜੇਕਰ ਕਿਸੇ ਵਿਦਿਆਰਥੀ ਨੂੰ ਨਤੀਜਾ ਦੇਖਣ ਵਿੱਚ ਕੋਈ ਤਕਨੀਕੀ ਸਮੱਸਿਆ ਆਉਂਦੀ ਹੈ ਤਾਂ ਬੋਰਡ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਵਿਦਿਆਰਥੀ 9549161161 ‘ਤੇ ਕਾਲ ਕਰਕੇ ਆਪਣੇ ਨਤੀਜੇ ਜਾਂ ਹੋਰ ਜਾਣਕਾਰੀ ਸਬੰਧੀ ਮਦਦ ਲੈ ਸਕਦੇ ਹਨ।

Leave a Reply

Your email address will not be published. Required fields are marked *