ਗ੍ਰੰਥੀ ਸਿੰਘਾਂ ਦੀ ਮੁਲਕ ਪੱਧਰ ਦੀ ਸੰਸਥਾ ਨੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਸਨਮਾਨ

ਗ੍ਰੰਥੀ ਸਿੰਘਾਂ ਦੀ ਮੁਲਕ ਪੱਧਰ ਦੀ ਸੰਸਥਾ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਵਾਸਤੇ ਸਨਮਾਨਿਤ ਕੀਤਾ ਗਿਆ ਹੈ।

 

ਵਫ਼ਦ ਨੇ ਕਿਹਾ ਕਿ ਇਹ ਕਦਮ “ਇਤਿਹਾਸਕਦੂਰਦਰਸ਼ੀ ਅਤੇ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਇਸ ਸਾਲ 13 ਅਪ੍ਰੈਲ ਨੂੰ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026″ ਪਾਸ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ। ਗ੍ਰੰਥੀ ਸਭਾ ਨੇ ਇਸ ਕਾਨੂੰਨ ਨੂੰ ਇੱਕ ਇਤਿਹਾਸਕ ਪਹਿਲਕਦਮੀ ਦੱਸਿਆ ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਸਿੱਖ ਸੰਗਤ ਵਿੱਚ ਵਿਸ਼ਵਾਸ ਬਹਾਲ ਕਰਨ ਵਿੱਚ ਅਹਿਮਾ ਭੂਮਿਕਾ ਨਿਭਾਏਗਾ।

 

ਕੌਮੀ ਪ੍ਰਧਾਨ ਬਲਜਿੰਦਰ ਸਿੰਘ ਛੰਨਾਸੀਨੀਅਰ ਮੀਤ ਪ੍ਰਧਾਨ ਸ਼ਿੰਦਰ ਸਿੰਘ ਕੋਟ ਬੁੱਢਾ ਅਤੇ ਨੈਸ਼ਨਲ ਫਲਾਇੰਗ ਇੰਚਾਰਜ ਸਤਨਾਮ ਸਿੰਘ ਅਕਾਲੀ ਅਤੇ ਹੋਰਨਾਂ ਦੀ ਅਗਵਾਈ ਵਾਲੇ ਸਭਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਜੀ ਵੱਲੋਂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।

 

ਸਭਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਨੇ ਪਿਛਲੇ ਸਾਲਾਂ ਦੌਰਾਨ ਪੰਥ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਨਾਲ ਪੰਥ ਦਾ ਨਿਆਂ ਪ੍ਰਤੀ ਭਰੋਸਾ ਵਧਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਮੁੱਖ ਮੰਤਰੀ ਦੀ ਸਿੱਖ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

ਭਗਵੰਤ ਸਿੰਘ ਮਾਨ ਦੀ “ਪੰਥ ਦੀ ਵੱਡਮੁੱਲੀ ਸੇਵਾ” ਲਈ ਪ੍ਰਸ਼ੰਸਾ ਕਰਦਿਆਂ ਸਭਾ ਦੇ ਆਗੂਆਂ ਨੇ ਕਿਹਾ ਕਿ ਇਸ ਫੈਸਲੇ ਨੇ ਸੂਬੇ ਭਰ ਦੇ ਗ੍ਰੰਥੀ ਸਿੰਘਾਂ ਵਿੱਚ ਸੁਰੱਖਿਆਸਨਮਾਨ ਅਤੇ ਵਿਸ਼ਵਾਸ ਦੀ ਇੱਕ ਨਵੀਂ ਭਾਵਨਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਦੀਆਂ ਕਾਰਵਾਈਆਂ ਰਾਹੀਂ ਫਿਰਕੂ ਸਦਭਾਵਨਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ਵਾਲੇ ਸਮਾਜ-ਵਿਰੋਧੀ ਅਤੇ ਧਰਮ-ਵਿਰੋਧੀ ਤੱਤਾਂ ਤੇ ਨਕੇਲ ਕਸਣ ਦਾ ਕੰਮ ਕਰੇਗਾ।

 

ਵਫ਼ਦ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਅਜਿਹੇ ਮੁੱਦੇ ਤੇ ਫੈਸਲਾਕੁੰਨ ਰੁਖ਼ ਅਪਣਾ ਕੇ ਸਾਹਸ ਅਤੇ ਸੰਵੇਦਨਸ਼ੀਲਤਾ ਦਾ ਪ੍ਰਦਰਸ਼ਨ ਕੀਤਾ ਹੈ ਜੋ ਦੁਨੀਆ ਭਰ ਦੇ ਲੱਖਾਂ ਸਿੱਖਾਂ ਦੀਆਂ ਭਾਵਨਾਤਮਕ ਅਤੇ ਅਧਿਆਤਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਾਨੂੰਨ ਨੂੰ ਸਿੱਖ ਸੰਸਥਾਵਾਂ ਅਤੇ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਹੁੰਗਾਰਾ ਮਿਲਿਆ ਹੈ।

 

ਸਮੁੱਚੀ ਸੰਸਥਾ ਵੱਲੋਂ ਧੰਨਵਾਦ ਕਰਦਿਆਂ ਸਭਾ ਦੇ ਮੈਂਬਰਾਂ ਨੇ ਮੁੱਖ ਮੰਤਰੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ, “ਵਾਹਿਗੁਰੂ ਭਗਵੰਤ ਸਿੰਘ ਮਾਨ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਮਨੁੱਖਤਾ ਦੀ ਸੇਵਾ ਕਰਦੇ ਰਹਿਣ ਲਈ ਹੋਰ ਬਲ ਬਖ਼ਸ਼ਣ।”

 

ਸਭਾ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਭਵਿੱਖ ਵਿੱਚ ਵੀ ਲੋਕਾਂ ਅਤੇ ਪੰਥ ਦੀ ਭਲਾਈ ਲਈ ਇਸੇ ਸਮਰਪਣ ਅਤੇ ਵਚਨਬੱਧਤਾ ਨਾਲ ਕੰਮ ਕਰਦੇ ਰਹਿਣਗੇ।

Leave a Reply

Your email address will not be published. Required fields are marked *