ਸਾਬਕਾ ਆਈਏਐਸ ਅਧਿਕਾਰੀ ਡਾ. ਸਵਰਨ ਸਿੰਘ ‘ਆਪ’ ਵਿੱਚ ਸ਼ਾਮਲ, ਮੰਤਰੀ ਅਰੋੜਾ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਕੀਤਾ ਸਵਾਗਤ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੁਨਬੇ ਵਿੱਚ ਅੱਜ ਉਸ ਵੇਲੇ ਇੱਕ ਵੱਡਾ ਵਾਧਾ ਹੋਇਆਜਦੋਂ ਸਾਬਕਾ ਆਈਏਐਸ ਅਧਿਕਾਰੀ ਡਾ. ਸਵਰਨ ਸਿੰਘ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਰਸਮੀ ਤੌਰ ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਸਿਰੋਪਾ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਐਸਸੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਵਿਸ਼ੇਸ਼ ਤੌਰ ਤੇ ਮੌਜੂਦ ਸਨ

 

ਡਾ. ਸਵਰਨ ਸਿੰਘ ਪੰਜਾਬ ਸਰਕਾਰ ਵਿੱਚ ਕਈ ਅਹਿਮ ਅਤੇ ਪ੍ਰਸ਼ਾਸਨਿਕ ਅਹੁਦਿਆਂ ਤੇ ਰਹਿੰਦਿਆਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਪ੍ਰਸ਼ਾਸਨਿਕ ਖੇਤਰ ਵਿੱਚ ਇੱਕ ਲੰਮਾ ਅਤੇ ਵਧੀਆ ਤਜਰਬਾ ਰੱਖਣ ਦੇ ਨਾਲ-ਨਾਲ ਉਨ੍ਹਾਂ ਦਾ ਸਮਾਜਿਕ ਅਤੇ ਸਿਆਸੀ ਖੇਤਰ ਵਿੱਚ ਵੀ ਚੰਗਾ ਪ੍ਰਭਾਵ ਹੈ। ਜ਼ਿਕਰਯੋਗ ਹੈ ਕਿ ਡਾ. ਸਵਰਨ ਸਿੰਘ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਫਰੀਦਕੋਟ ਸੀਟ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਵੀ ਲੜ ਚੁੱਕੇ ਹਨ।

 

ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਡਾ. ਸਵਰਨ ਸਿੰਘ ਵਰਗੇ ਪੜ੍ਹੇ-ਲਿਖੇ ਅਤੇ ਤਜਰਬੇਕਾਰ ਪ੍ਰਸ਼ਾਸਨਿਕ ਅਧਿਕਾਰੀ ਦੇ ਪਾਰਟੀ ਵਿੱਚ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬਖਾਸ ਕਰਕੇ ਮਾਲਵਾ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ। ਦੂਜੇ ਪਾਸੇਡਾ. ਸਵਰਨ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ‘ ਦਾ ਹਿੱਸਾ ਬਣੇ ਹਨ।

Leave a Reply

Your email address will not be published. Required fields are marked *