Live Updates
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇ
1 min read

ਕਾਂਗਰਸ ‘ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕਾਂਗਰਸ ਵਿੱਚ ਵਾਪਸੀ ਦੀਆਂ ਅਟਕਲਾਂ ਦੇ ਦਰਮਿਆਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੇ ਪਾਰਟੀ ਅੰਦਰ ਆਪਣੀ ਅਣਦੇਖੀ ਅਤੇ ਵਿਚਾਰਾਂ ਨੂੰ ਮਹੱਤਵ ਨਾ ਦਿੱਤੇ ਜਾਣ ਬਾਰੇ ਨਾਰਾਜ਼ਗੀ ਜ਼ਾਹਰ ਕੀਤੀ।

ਇਸ ਦੌਰਾਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਬਿਆਨ ਵੀ ਕਾਫ਼ੀ ਚਰਚਾ ਵਿੱਚ ਰਿਹਾ। ਹੁੱਡਾ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਉਹ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੁਰਾਣੇ ਸਾਥੀ ਰਹੇ ਹਨ। ਹੁੱਡਾ ਅਤੇ ਕੈਪਟਨ ਦੀ ਨਜ਼ਦੀਕੀ ਦੋਸਤੀ ਨੂੰ ਦੇਖਦੇ ਹੋਏ ਇਹ ਅਟਕਲਾਂ ਹੋਰ ਤੇਜ਼ ਹੋ ਗਈਆਂ ਕਿ ਕਾਂਗਰਸ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਸਕਦੀ ਹੈ।

ਕੈਪਟਨ ਅਮਰਿੰਦਰ ਸਿੰਘ ਦੇ ਕੁਝ ਹਾਲੀਆ ਬਿਆਨਾਂ ਨੇ ਵੀ ਇਨ੍ਹਾਂ ਚਰਚਾਵਾਂ ਨੂੰ ਹੋਰ ਹਵਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਕਾਂਗਰਸ ਵਿੱਚ ਉਨ੍ਹਾਂ ਦੀ ਰਾਏ ਨੂੰ ਹਮੇਸ਼ਾ ਮਹੱਤਵ ਦਿੱਤਾ ਜਾਂਦਾ ਸੀ, ਜਦਕਿ ਭਾਜਪਾ ਵਿੱਚ ਬਹੁਤੇ ਫੈਸਲੇ ਉੱਚ ਪੱਧਰ ਤੋਂ ਹੀ ਲਏ ਜਾਂਦੇ ਹਨ। ਕੈਪਟਨ ਨੇ ਇਹ ਵੀ ਕਿਹਾ ਸੀ ਕਿ ਉਹ ਅੱਜ ਵੀ ਕਾਂਗਰਸ ਨੂੰ ਮਿਸ ਕਰਦੇ ਹਨ ਕਿਉਂਕਿ ਉਹ ਪਾਰਟੀ ਉਨ੍ਹਾਂ ਲਈ ਇੱਕ ਪਰਿਵਾਰ ਵਾਂਗ ਸੀ।

ਉਨ੍ਹਾਂ ਦੱਸਿਆ ਕਿ ਕਾਂਗਰਸ ਵਿੱਚ ਜਦੋਂ ਵੀ ਉਹ ਕਿਸੇ ਸੀਨੀਅਰ ਆਗੂ ਨਾਲ ਗੱਲ ਕਰਨਾ ਚਾਹੁੰਦੇ ਸਨ ਤਾਂ ਉਨ੍ਹਾਂ ਨੂੰ ਆਸਾਨੀ ਨਾਲ ਸਮਾਂ ਮਿਲ ਜਾਂਦਾ ਸੀ। ਕੈਪਟਨ ਨੇ ਇਹ ਵੀ ਜ਼ਿਕਰ ਕੀਤਾ ਕਿ ਉਨ੍ਹਾਂ ਦੇ ਜਨਮ ਦਿਨ ‘ਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਵਧਾਈ ਸੰਦੇਸ਼ ਭੇਜਿਆ ਸੀ ਅਤੇ ਹਾਲ ਹੀ ਵਿੱਚ ਉਨ੍ਹਾਂ ਦੇ ਭਰਾ ਰਣਧੀਰ ਸਿੰਘ ਦੇ ਦਿਹਾਂਤ ਮੌਕੇ ਵੀ ਰਾਹੁਲ ਗਾਂਧੀ ਵੱਲੋਂ ਸ਼ੋਕ ਸੰਦੇਸ਼ ਭੇਜਿਆ ਗਿਆ ਸੀ। ਕੈਪਟਨ ਦਾ ਕਹਿਣਾ ਹੈ ਕਿ ਇਸ ਮੌਕੇ ਭਾਜਪਾ ਵੱਲੋਂ ਕਿਸੇ ਵੀ ਸੀਨੀਅਰ ਆਗੂ ਨੇ ਸੰਵੇਦਨਾ ਪ੍ਰਗਟ ਨਹੀਂ ਕੀਤੀ।

ਫਿਲਹਾਲ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਵਿੱਖ ਨੂੰ ਲੈ ਕੇ ਕੋਈ ਸਪੱਸ਼ਟ ਐਲਾਨ ਨਹੀਂ ਕੀਤਾ ਹੈ, ਪਰ ਉਨ੍ਹਾਂ ਦੀਆਂ ਦਿੱਲੀ ਵਿੱਚ ਹੋਈਆਂ ਮੁਲਾਕਾਤਾਂ ਅਤੇ ਹਾਲੀਆ ਬਿਆਨਾਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ਕੈਪਟਨ ਭਾਜਪਾ ਵਿੱਚ ਹੀ ਰਹਿਣਗੇ ਜਾਂ ਫਿਰ ਇੱਕ ਵਾਰ ਮੁੜ ਕਾਂਗਰਸ ਦਾ ਰੁਖ ਕਰਨਗੇ।

Leave a Reply

Your email address will not be published. Required fields are marked *